ਜੰਮੂ- ਜੰਮੂ ਕਸ਼ਮੀਰ 'ਚ ਕਠੁਆ ਜ਼ਿਲ੍ਹੇ ਦੇ ਹੀਰਾਨਗਰ ਇਲਾਕੇ 'ਚ ਕੌਮਾਂਤਰੀ ਸਰਹੱਦ 'ਤੇ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਸਰਗਰਮ ਜਵਾਨਾਂ ਨੇ ਬੁੱਧਵਾਰ ਨੂੰ ਇਕ ਘੁਸਪੈਠੀਏ ਨੂੰ ਮਾਰ ਸੁੱਟਿਆ ਅਤੇ 135 ਕਰੋੜ ਰੁਪਏ ਦੀ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ। ਬੀ.ਐੱਸ.ਐੱਫ. ਦੇ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਤੜਕੇ ਸਰਗਰਮ ਜਵਾਨਾਂ ਨੇ ਕਠੁਆ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਅਤੇ ਕਰੀਬ 27 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ। ਉਨ੍ਹਾਂ ਦੱਸਿਆ ਕਿ ਫ਼ੌਜੀਆਂ ਨੇ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਕੁਝ ਸ਼ੱਕੀ ਗਤੀਵਿਧੀਆਂ ਨੂੰ ਦੇਖਣ ਤੋਂ ਬਾਅਦ ਚਿਤਾਵਨੀ ਜਾਰੀ ਕੀਤੀ।
ਜਦੋਂ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਤਾਂ ਉਨ੍ਹਾਂ ਨੂੰ ਚੁਣੌਤੀ ਦਿੱਤੀ ਗਈ। ਇਸ ਤੋਂ ਬਾਅਦ ਵੀ ਉਹ ਨਹੀਂ ਪਰਤੇ ਤਾਂ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ। ਇਲਾਕੇ ਦੀ ਤਲਾਸ਼ੀ ਦੌਰਾਨ ਹੈਰੋਇਨ ਦੇ 27 ਪੈਕੇਟ ਮਿਲੇ। ਬੁਲਾਰੇ ਨੇ ਦੱਸਿਆ ਕਿ ਜ਼ਬਤ ਹੈਰੋਇਨ ਦੀ ਕੀਮਤ ਲਗਭਗ 135 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਦੇ ਨਾਲ, ਬੀ.ਐੱਸ.ਐੱਫ. ਜੰਮੂ ਨੇ ਇਕ ਵਾਰ ਫਿਰ ਕੌਮਾਂਤਰੀ ਸਰਹੱਦ ਦੇ ਮਾਧਿਅਮ ਨਾਲ ਭਾਰਤ 'ਚ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਦੇ ਪਾਕਿਸਤਾਨੀ ਅਧਿਕਾਰੀਆਂ ਦੀ ਯੋਜਨਾ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ,''ਅੱਤਵਾਦ ਨੂੰ ਉਤਸ਼ਾਹ ਦੇਣ ਦੇ ਸ਼ੱਕ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।''
ਭਾਰਤ ’ਚ ਕੋਰੋਨਾ ਮਾਮਲੇ ਤਿੰਨ ਕਰੋੜ ਤੋਂ ਪਾਰ, ਸਿਹਤਯਾਬ ਹੋਏ ਮਰੀਜ਼ਾਂ ਦੀ ਦਰ 96.56 ਫ਼ੀਸਦੀ
NEXT STORY