ਨਵੀਂ ਦਿੱਲੀ : ਬਹੁਜਨ ਸਮਾਜ ਪਾਰਟੀ (ਬਸਪਾ) ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 70 ਸੀਟਾਂ 'ਤੇ ਚੋਣ ਲੜ ਸਕਦੀ ਹੈ ਅਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਨਵਰੀ ਦੇ ਅੱਧ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ। ਪਾਰਟੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਸਾਰੇ ਜ਼ੋਨਾਂ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਰਵਰੀ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਦਿਲਚਸਪ ਅਤੇ ਚੁਣੌਤੀਪੂਰਨ’ ਹਨ।
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਅਧਿਕਾਰੀ ਨੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਹਰੇਕ ਜ਼ੋਨ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਹ ਕੋਆਰਡੀਨੇਟਰ ਆਪਣੀਆਂ ਸਿਫ਼ਾਰਸ਼ਾਂ ਨੂੰ ਅੰਤਿਮ ਰੂਪ ਦੇ ਕੇ ਬਹਿਨਜੀ (ਬਸਪਾ ਮੁਖੀ ਮਾਇਆਵਤੀ) ਕੋਲ ਭੇਜਣਗੇ। ਇਨ੍ਹਾਂ ਸਿਫਾਰਿਸ਼ਾਂ ਦੇ ਆਧਾਰ 'ਤੇ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ। ਉਮੀਦਵਾਰਾਂ ਦੀ ਸੂਚੀ 15 ਜਨਵਰੀ ਤੱਕ ਤੈਅ ਹੋਣ ਦੀ ਉਮੀਦ ਹੈ। ਬਸਪਾ ਨੇ 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 70 ਸੀਟਾਂ 'ਤੇ ਚੋਣ ਲੜੀ ਸੀ ਪਰ ਇਕ ਵੀ ਸੀਟ ਨਹੀਂ ਜਿੱਤ ਸਕੀ ਸੀ।
ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ
ਦੂਜੇ ਪਾਸੇ ਬਸਪਾ ਨੂੰ 0.71 ਫ਼ੀਸਦੀ ਵੋਟਾਂ ਮਿਲੀਆਂ ਸਨ। ਪਾਰਟੀ ਨੇ 2015, 2013 ਅਤੇ 2008 ਵਿਚ ਰਾਜਧਾਨੀ ਦੀਆਂ ਸਾਰੀਆਂ 70 ਸੀਟਾਂ 'ਤੇ ਚੋਣ ਵੀ ਲੜੀ ਸੀ। ਬਸਪਾ ਅਧਿਕਾਰੀ ਨੇ ਦੱਸਿਆ ਕਿ ਇਸ ਵੇਲੇ ਜ਼ਮੀਨੀ ਪੱਧਰ 'ਤੇ ਛੋਟੀਆਂ-ਛੋਟੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਮੁੱਖ ਮੁੱਦਿਆਂ ਅਤੇ ਏਜੰਡਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਵਿਚਾਰ-ਵਟਾਂਦਰੇ ਦੇ ਆਧਾਰ 'ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਚਾਰ 5 ਜਨਵਰੀ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕਾਂ ਦਾ ਧਿਆਨ ਭਟਕਾਉਣ ਲਈ ਰਾਖਵਾਂਕਰਨ ਦਾ ਮੁੱਦਾ ਚੁੱਕ ਰਹੀ ਅਬਦੁੱਲਾ ਸਰਕਾਰ : ਭਾਜਪਾ
NEXT STORY