ਲਖਨਊ,(ਭਾਸ਼ਾ)– ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਮੰਗਲਵਾਰ ਨੂੰ ਦੱਸਿਆ ਕਿ ਪਾਰਟੀ ਸੁਪਰੀਮੋ ਮਾਇਆਵਤੀ ਉੱਤਰ ਪ੍ਰਦੇਸ਼ ’ਚ ਅਗਲੀਆਂ ਵਿਧਾਨ ਸਭਾ ਚੋਣ ਨਹੀਂ ਲੜੇਗੀ। ਮਿਸ਼ਰਾ ਨੇ ਮੰਗਲਵਾਰ ਨੂੰ ਮੀਡੀਆ ਨਾਲ ਗੱਲਬਾਤ ’ਚ ਕਿਹਾ, “ਕਈ ਸੂਬਿਆਂ ’ਚ ਚੋਣਾਂ ਹੋ ਰਹੀਆਂ ਹਨ, ਪੰਜਾਬ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ’ਚ ਚੋਣਾਂ ਹੋ ਰਹੀਆਂ ਹਨ। ਭੈਣ ਮਾਇਆਵਤੀ ਜੀ ਨੇ ਸਾਨੂੰ ਲੋਕਾਂ ਨੂੰ ਜੋ ਦਿਸ਼ਾ-ਨਿਰਦੇਸ਼ ਦਿੱਤੇ ਹਨ, ਉਨ੍ਹਾਂ ਨੂੰ ਲੈ ਕੇ ਇਨ੍ਹਾਂ ਸਾਰੇ ਚੋਣਾਂ ਵਾਲੇ ਸੂਬਿਆਂ ’ਚ ਜਾਣ ਦਾ ਕੰਮ ਅਸੀਂ ਲੋਕ ਕਰ ਰਹੇ ਹਾਂ।” ਉਨ੍ਹਾਂ ਕਿਹਾ, “ਅਸੀਂ ਲੋਕ ਚੋਣ ਨਹੀਂ ਲੜ ਰਹੇ ਹਾਂ, ਮੈਂ (ਸਤੀਸ਼ ਮਿਸ਼ਰਾ) ਅਜੇ ਰਾਜ ਸਭਾ ਦਾ ਮੈਂਬਰ ਹਾਂ। ਇਸ ਲਈ ਮੈਂ ਵੀ ਚੋਣਾਂ ਨਹੀ ਲੜ ਰਿਹਾ ਹਾਂ।” ਜ਼ਿਕਰਯੋਗ ਹੈ ਕਿ ਬਹੁਜਨ ਸਮਾਜ ਪਾਰਟੀ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ’ਚ ਵਿਧਾਨ ਸਭਾ ਚੋਣਾਂ ਲੜ ਰਹੀ ਹੈ। ਪੰਜਾਬ ’ਚ ਬਸਪਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗਠਜੋੜ ਹੈ।
ਦੱਸ ਦੇਈਏ ਕਿ ਹੁਣ ਤਕ ਮਾਇਆਵਤੀ ਨੇ ਸੂਬੇ ’ਚ ਹੋਣ ਵਾਲੀਆਂ ਚੋਣਾਂ ਲਈ ਰੈਲੀਆਂ ਨਹੀਂ ਕੀਤੀਆਂ ਹਨ ਜਦਕਿ ਸਿਆਸੀ ਪਾਰਟੀਆਂ ਨੇ ਸੂਬੇ ’ਚ ਚੋਣ ਪ੍ਰਚਾਰ ਕਾਫੀ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ। ਹਾਲਾਂਕਿ, ਮਾਇਆਵਤੀ ਦੇ ਤਰਕ ਸਨ ਕਿ ਉਹ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰ ਰਹੀ ਹੈ। ਫਿਲਹਾਲ ਸੂਬੇ ’ਚ ਕੋਰੋਨਾ ਇਨਫੈਕਸ਼ਨ ਨੂੰ ਵੇਖਦੇ ਹੋਏ 15 ਜਨਵਰੀ ਤਕ ਸਾਰੀਆਂ ਰੈਲੀਆਂ ਅਤੇ ਚੋਣ ਪ੍ਰਚਾਰ ’ਤੇ ਰੋਕ ਹੈ। ਉਥੇ ਹੀ ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਡਿਜੀਟਲ ਮੀਡੀਆ ਰਾਹੀਂ ਪ੍ਰਚਾਰ ਕਰਨ ਲਈ ਕਿਹਾ ਹੈ।
5 ਸਾਲ ਪਹਿਲਾਂ ਹਾਦਸੇ ’ਚ ਚਲੀ ਗਈ ਸੀ ਆਵਾਜ਼, ਕੋਰੋਨਾ ਟੀਕਾ ਲੱਗਦੇ ਹੀ ਬੋਲਣ ਲਗਾ ਸ਼ਖਸ
NEXT STORY