ਸ੍ਰੀਨਗਰ : ਬਡਗਾਮ ਵਿੱਚ ਇੱਕ ਨਾਬਾਲਗ ਕੁੜੀ ਨਾਲ ਜ਼ਬਰ-ਜ਼ਿਨਾਹ ਕਰਕੇ ਉਸ ਦਾ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਸ ਨੇ ਸੋਮਵਾਰ ਨੂੰ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸਐੱਸਪੀ ਬਡਗਾਮ ਕੇ.ਕੇ. ਹਰੀਪ੍ਰਸਾਦ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ ਵਿਚ ਇੱਕ ਦੋਸ਼ੀ, ਜਿਸਦੀ ਪਛਾਣ ਮੁਦਾਸਿਰ ਵਜੋਂ ਹੋਈ ਹੈ, ਨੂੰ ਘਟਨਾ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ, "ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।" ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ, ਹੋਰ ਸਿਆਸਤਦਾਨਾਂ, ਧਾਰਮਿਕ ਅਤੇ ਸਿਵਲ ਸਮਾਜ ਸਮੂਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ ਵਾਰ ਵਧੀਆਂ ਕੀਮਤਾਂ
ਉਨ੍ਹਾਂ ਇਸ ਸਬੰਧ ਵਿਚ ਅੱਗੇ ਕਿਹਾ ਕਿ ਪੁਲਸ ਇਹ ਯਕੀਨੀ ਬਣਾਏਗੀ ਕਿ ਦੋਸ਼ੀ ਨੂੰ ਇਸ ਘਿਨਾਉਣੇ ਅਪਰਾਧ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਬਡਗਾਮ ਦੇ ਗਲਵਾਨਪੋਰਾ ਇਲਾਕੇ ਵਿੱਚ ਇੱਕ 12 ਸਾਲ ਦੀ ਬੱਚੀ ਨੂੰ ਅਗਵਾ ਕਰਕੇ, ਉਸ ਨਾਲ ਜ਼ਬਰ-ਜ਼ਿਨਾਹ ਕੀਤਾ ਗਿਆ ਅਤੇ ਫਿਰ ਕਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਐਤਵਾਰ ਨੂੰ ਪੁਲਸ ਨੇ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ। ਇਹ ਕਦਮ 23 ਮਈ ਨੂੰ ਲਾਪਤਾ ਹੋਣ ਤੋਂ ਕੁਝ ਘੰਟਿਆਂ ਬਾਅਦ ਨਾਬਾਲਗ ਲੜਕੀ ਦੀ ਲਾਸ਼ ਉਸਦੇ ਪਿੰਡ ਦੇ ਨੇੜੇ ਇੱਕ ਖੇਤ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਚੁੱਕਿਆ ਗਿਆ। ਬਡਗਾਮ ਦੇ ਸੀਨੀਅਰ ਪੁਲਸ ਸੁਪਰਡੈਂਟ, ਕੇ.ਕੇ. ਹਰੀਪ੍ਰਸਾਦ ਨੇ ਕਿਹਾ ਸੀ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਜ਼ਬਰ-ਜ਼ਿਨਾਹ ਅਤੇ ਕਤਲ ਦਾ ਮਾਮਲਾ ਜਾਪਦਾ ਹੈ।
ਇਹ ਵੀ ਪੜ੍ਹੋ - ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਸਕੇ ਭਰਾਵਾਂ ਸਮੇਤ 4 ਦੀ ਮੌਤ
NEXT STORY