ਨਵੀਂ ਦਿੱਲੀ (ਭਾਸ਼ਾ)– ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੋਮਵਾਰ ਨੂੰ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਲਈ ਐਤਵਾਰ ਯਾਨੀ ਕਿ ਅੱਜ ਪਾਰਟੀ ਦੀ ਰਣਨੀਤੀ ’ਤੇ ਚਰਚਾ ਕੀਤੀ ਅਤੇ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਜਨਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਚੁੱਕਣ ਦਾ ਫ਼ੈਸਲਾ ਕੀਤਾ। ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਹੋਈ।
ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ’ਚ ਚੁੱਕੇ ਜਾਣ ਵਾਲੇ ਮੁੱਦਿਆਂ ’ਤੇ ਚਰਚਾ ਕੀਤੀ। ਅਸੀਂ ਸੈਸ਼ਨ ਦੌਰਾਨ ਜਨਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਚੁੱਕਣ ਲਈ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਾਂਗੇ।
ਖੜਗੇ ਨੇ ਅੱਗੇ ਕਿਹਾ ਕਿ ਯੂਕ੍ਰੇਨ ਤੋਂ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ, ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਨੂੰ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਮੁੱਦਾ ਆਦਿ ਮੱਦੇ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਸੈਸ਼ਨ ’ਚ ਚੁੱਕਿਆ ਜਾਵੇਗਾ। ਇਸ ਬੈਠਕ ’ਚ ਆਨੰਦ ਸ਼ਰਮਾ, ਜੈਰਾਮ ਰਮੇਸ਼, ਕੇ. ਸੁਰੇਸ਼, ਮਣੀਕਮ ਟੈਗੋਰ ਅਤੇ ਮਨੀਸ਼ ਤਿਵਾੜੀ ਆਦਿ ਨੇਤਾ ਸ਼ਾਮਲ ਹੋਏ। ਸੰਸਦ ਦੇ ਹਰੇਕ ਸੈਸ਼ਨ ਤੋਂ ਪਹਿਲਾਂ ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਹੁੰਦੀ ਹੈ। ਬਜਟ ਸੈਸ਼ਨ ਦਾ ਦੂਜਾ ਭਾਗ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 8 ਅਪ੍ਰੈਲ ਤੱਕ ਚੱਲੇਗਾ।
ਓਡੀਸ਼ਾ ’ਚ ਲਖੀਮਪੁਰ ਵਰਗੀ ਘਟਨਾ : ਵਿਧਾਇਕ ਨੇ ਭੀੜ ’ਤੇ ਚੜ੍ਹਾਈ ਕਾਰ, 7 ਪੁਲਸ ਮੁਲਾਜ਼ਮਾਂ ਸਮੇਤ 22 ਜ਼ਖਮੀ
NEXT STORY