ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਸੱਚੇ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ "ਸਬਕਾ ਸਾਥ, ਸਬਕਾ ਵਿਕਾਸ" ਦਾ ਦ੍ਰਿਸ਼ਟੀਕੋਣ ਹਰ ਨਾਗਰਿਕ ਦੇ ਜੀਵਨ ਨੂੰ ਬਦਲ ਰਿਹਾ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪਾਰਦਰਸ਼ਤਾ ਅਤੇ ਇਮਾਨਦਾਰੀ ਸਿਸਟਮ ਨੂੰ ਮਜ਼ਬੂਤ ਕਰ ਰਹੀਆਂ ਹਨ ਅਤੇ ਸਿੱਧੇ ਲਾਭ ਟ੍ਰਾਂਸਫਰ (ਡੀਬੀਟੀ) ਰਾਹੀਂ ਲੋਕਾਂ ਨੂੰ 7.25 ਲੱਖ ਕਰੋੜ ਰੁਪਏ ਵੰਡੇ ਗਏ ਹਨ।
ਇਹ ਵੀ ਪੜ੍ਹੋ : ਮਹਾਰਾਸ਼ਟਰ ਪਲੇਨ ਕ੍ਰੈਸ਼ 'ਚ ਡਿਪਟੀ CM ਸਣੇ 5 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਵੀਡੀਓ
ਮੁਰਮੂ ਨੇ ਕਿਹਾ, "ਪਿਛਲੇ 10-11 ਸਾਲਾਂ ਵਿੱਚ ਭਾਰਤ ਨੇ ਹਰ ਖੇਤਰ ਵਿੱਚ ਆਪਣੀ ਨੀਂਹ ਮਜ਼ਬੂਤ ਕੀਤੀ ਹੈ। ਇਹ 2047 ਤੱਕ ਵਿਕਸਤ ਭਾਰਤ ਪ੍ਰਾਪਤ ਕਰਨ ਦੇ ਟੀਚੇ ਲਈ ਇੱਕ ਮਜ਼ਬੂਤ ਨੀਂਹ ਹੈ।" ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਗਰੀਬਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਤੇਜ਼ ਹੋ ਗਈ ਹੈ। ਰਾਸ਼ਟਰਪਤੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਸੱਚੇ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਨਤੀਜੇ ਵਜੋਂ ਇੱਕ ਦਹਾਕੇ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ। ਮੁਰਮੂ ਨੇ ਦੱਸਿਆ ਕਿ 2014 ਤੱਕ ਸਿਰਫ਼ 25 ਕਰੋੜ ਲੋਕਾਂ ਨੂੰ ਸਮਾਜਿਕ ਸੁਰੱਖਿਆ ਦਾ ਲਾਭ ਮਿਲ ਰਿਹਾ ਸੀ ਪਰ ਅੱਜ 95 ਕਰੋੜ ਲੋਕਾਂ ਨੂੰ ਸਮਾਜਿਕ ਸੁਰੱਖਿਆ ਦਾ ਘੇਰਾ ਮਿਲ ਗਿਆ ਹੈ। ਸਰਕਾਰ ਭ੍ਰਿਸ਼ਟਾਚਾਰ ਅਤੇ ਘੁਟਾਲੇ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਵਿੱਚ ਸਫਲ ਰਹੀ ਹੈ, ਜਿਸ ਕਾਰਨ ਭਾਰਤ ਦੇ ਵਿਕਾਸ 'ਤੇ ਇੱਕ-ਇੱਕ ਪੈਸਾ ਖਰਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ
ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦੇ ਮੌਕੇ 'ਤੇ ਪਿਛਲੇ ਸੈਸ਼ਨ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਇੱਕ ਵਿਸ਼ੇਸ਼ ਚਰਚਾ ਹੋਈ ਸੀ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ "ਵਿਕਸਤ ਭਾਰਤ - ਜੀ ਰਾਮ ਜੀ ਐਕਟ" ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਪੇਂਡੂ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਅਤੇ ਭ੍ਰਿਸ਼ਟਾਚਾਰ ਅਤੇ ਲੀਕੇਜ ਨੂੰ ਰੋਕਣ ਵਿੱਚ ਸਹਾਇਤਾ ਕਰੇਗਾ। ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਐਕਟ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛੇਰਿਆਂ ਦੇ ਵਿਕਾਸ ਲਈ ਨਵੀਆਂ ਸਹੂਲਤਾਂ ਪੈਦਾ ਕਰੇਗਾ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਰਾਸ਼ਟਰਪਤੀ ਨੇ ਜਿਵੇਂ ਹੀ 'ਵਿਕਸਤ ਭਾਰਤ - ਜੀ ਰਾਮ ਜੀ ਐਕਟ' ਦਾ ਜ਼ਿਕਰ ਕੀਤਾ, ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਵਿਚਕਾਰ ਰਾਸ਼ਟਰਪਤੀ ਨੇ ਕਿਹਾ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਅਤੇ ਵਿਕਾਸ ਲਈ ਜੀ ਰਾਮ ਜੀ ਕਾਨੂੰਨ ਬਣਾਇਆ ਗਿਆ ਹੈ। ਇਸ ਨਵੇਂ ਸੁਧਾਰ ਨਾਲ ਪਿੰਡ ਵਿਚ 125 ਦਿਨਾਂ ਦਾ ਰੁਜ਼ਗਾਰ ਮਿਲਗਾ। ਭ੍ਰਿਸ਼ਟਾਚਾਰ ਅਤੇ ਲੀਕੇਜ 'ਤੇ ਰੋਕ ਲਗਾਉਣੀ ਪਵੇਗੀ। ਮੁਰਮੂ ਨੇ ਕਿਹਾ ਕਿ ਇਹ ਯੋਜਨਾ ਪਿੰਡ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗੀ ਅਤੇ ਕਿਸਾਨਾਂ, ਪਸ਼ੂ ਪਾਲਣ ਅਤੇ ਮਛੇਰਿਆਂ ਦੇ ਵਿਕਾਸ ਲਈ ਨਵੀਆਂ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
''ਮਹਾਰਾਸ਼ਟਰ ਦੇ ਵਿਕਾਸ ਲਈ ਰਹੇ ਵਚਨਬੱਧ...'', ਰੱਖਿਆ ਮੰਤਰੀ ਨੇ ਪਵਾਰ ਦੇ ਦਿਹਾਂਤ 'ਤੇ ਜਤਾਇਆ ਦੁੱਖ
NEXT STORY