ਅੰਬਾਲਾ (ਏਜੰਸੀ)- ਹਰਿਆਣਾ 'ਚ ਅੰਬਾਲਾ ਦੇ ਧੂਲਕੋਟ ਪਿੰਡ 'ਚ ਐਤਵਾਰ ਨੂੰ ਇਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਦਾ ਪਿਛਲਾ ਹਿੱਸਾ ਅਚਾਨਕ ਡਿੱਗਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਅੰਬਾਲਾ ਸਿਟੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨ.ਡੀ.ਆਰ.ਐੱਫ.) ਅਤੇ ਹੋਰ ਰਾਹਤ ਅਤੇ ਬਚਾਅ ਟੀਮਾਂ ਨੇ ਰਾਤ ਭਰ ਬਚਾਅ ਕਾਰਜ ਜਾਰੀ ਰੱਖਿਆ। ਲਗਭਗ 15 ਘੰਟਿਆਂ ਬਾਅਦ ਮੁਹਿੰਮ ਬੰਦ ਕੀਤੀ ਗਈ।
ਜਾਣਕਾਰੀ ਅਨੁਸਾਰ, ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ। ਪਹਿਲੀ ਮੰਜ਼ਿਲ 'ਤੇ ਪਲਾਸਟਰ ਅਤੇ ਦੂਜੀ ਮੰਜ਼ਿਲ 'ਤੇ ਫਰਸ਼ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਐਤਵਾਰ ਦੁਪਹਿਰ ਲਗਭਗ 3:30 ਵਜੇ ਲੈਂਟਰ ਹੇਠਾਂ ਬੈਠ ਗਿਆ ਅਤੇ ਇਮਾਰਤ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਢਹਿ ਗਿਆ। ਕਈ ਮਜ਼ਦੂਰ ਮਲਬੇ ਹੇਠ ਦੱਬ ਗਏ, ਜਦੋਂ ਕਿ ਕੁਝ ਲੋਕਾਂ ਨੇ ਉੱਪਰੋਂ ਛਾਲ ਮਾਰ ਕੇ ਜਾਨ ਬਚਾਈ।
ਮਜ਼ਦੂਰ ਰਾਮਚੰਦਰ ਨੇ ਦੋਸ਼ ਲਗਾਇਆ ਕਿ ਦੋ ਦਿਨ ਪਹਿਲਾਂ ਲੈਂਟਰ ਲਈ ਸ਼ਟਰਿੰਗ ਕੀਤੀ ਗਈ ਸੀ, ਪਰ ਉਹ ਸਹੀ ਤਰੀਕੇ ਨਾਲ ਨਹੀਂ ਕੀਤੀ ਗਈ ਸੀ। ਇਸੇ ਕਾਰਨ ਉਸ ਨੇ ਕੰਮ ਛੱਡ ਦਿੱਤਾ ਸੀ। ਵਸਨੀਕਾਂ ਨੇ ਜਲਦਬਾਜ਼ੀ 'ਚ ਉਸਾਰੀ ਅਤੇ ਨਿਯਮਾਂ ਦੀ ਅਣਦੇਖੀ ਦੇ ਵੀ ਦੋਸ਼ ਲਗਾਏ ਹਨ। ਪੁਲਸ ਸੁਪਰਡੈਂਟ ਅਜੀਤ ਸ਼ੇਖਾਵਤ ਨੇ ਕਿਹਾ ਕਿ ਇਮਾਰਤ ਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਜੇਕਰ ਉਸਾਰੀ ਅਣਅਧਿਕਾਰਤ ਪਾਈ ਜਾਂਦੀ ਹੈ, ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
NEXT STORY