ਹੈਦਰਾਬਾਦ (ਏਜੰਸੀ)- ਹੈਦਰਾਬਾਦ ਦੇ ਗਚੀਬਾਉਲੀ ਖੇਤਰ ਵਿੱਚ ਇੱਕ ਉਸਾਰੀ ਅਧੀਨ ਬਹੁ-ਮੰਜ਼ਿਲਾ ਇਮਾਰਤ ਡਿੱਗਣ ਨਾਲ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਅਤੇ ਬਚਾਅ ਕਰਮਚਾਰੀਆਂ ਸਮੇਤ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਮਲਬਾ ਹਟਾਉਣ ਅਤੇ ਉਥੇ ਫਸੇ ਲੋਕਾਂ ਨੂੰ ਬਚਾਉਣ ਲਈ ਮੌਕੇ 'ਤੇ ਪਹੁੰਚੀ ਗਈਆਂ। ਪੁਲਸ ਮੁਤਾਬਕ ਬਚਾਅ ਕਾਰਜ ਅਜੇ ਵੀ ਜਾਰੀ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਕੋਈ ਹੋਰ ਮਲਬੇ ਵਿੱਚ ਫਸਿਆ ਹੋਇਆ ਹੈ ਜਾਂ ਨਹੀਂ।
ਇਕ ਪੁਲਸ ਅਧਿਕਾਰੀ ਨੇ ਕਿਹਾ, "ਅੰਜਈਆ ਨਗਰ ਵਿੱਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਸ ਹਾਦਸੇ ਵਿੱਚ ਹੁਣ ਤੱਕ 2 ਲੋਕਾਂ ਦੀ ਜਾਨ ਚਲੀ ਗਈ ਹੈ। ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ, ਮਲਬਾ ਹਟਾਉਣ ਦਾ ਕੰਮ ਜਾਰੀ ਹੈ, ਅਤੇ ਬਚਾਅ ਕਾਰਜ ਜਾਰੀ ਹਨ। ਅਸੀਂ ਬਾਅਦ ਵਿੱਚ ਹੋਰ ਵੇਰਵੇ ਦੇਵਾਂਗੇ।"
ਗੁਜਰਾਤ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 9
NEXT STORY