ਨਵੀਂ ਦਿੱਲੀ - ਪੁਰਾਣੀ ਦਿੱਲੀ ਦੇ ਨਬੀ ਕਰੀਮ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਅਚਾਨਕ ਢਹਿ ਢੇਰੀ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਾਦਸੇ ਦਾ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਹਾਦਸੇ ਬਾਰੇ ਅਧਿਕਾਰੀਆਂ ਨੇ ਕਿਹਾ ਹੈ ਕਿ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਦਿੱਲੀ ਪੁਲਸ ਨੇ ਦੱਸਿਆ ਹੈ ਕਿ ਢਹਿ ਗਈ ਇਮਾਰਤ ਉਸਾਰੀ ਅਧੀਨ ਸੀ। ਮਲਬਾ ਹਟਾਇਆ ਜਾ ਰਿਹਾ ਹੈ ਤਾਂ ਜੋ ਇਸ ਹੇਠ ਫਸੇ ਲੋਕਾਂ ਨੂੰ ਬਚਾਇਆ ਜਾ ਸਕੇ। ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਸ਼ਾਮ ਨੂੰ ਅਚਾਨਕ ਆਏ ਤੂਫਾਨ ਅਤੇ ਮੀਂਹ ਕਾਰਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਦਰੱਖਤ ਡਿੱਗਣ ਦੀ ਖ਼ਬਰ ਹੈ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ। ਸ਼ਨੀਵਾਰ ਸਵੇਰ ਤੋਂ ਹੀ ਦਿੱਲੀ ਵਿੱਚ ਤੇਜ਼ ਧੁੱਪ ਅਤੇ ਗਰਮੀ ਸੀ। ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ ਅਤੇ ਤੇਜ਼ ਹਨੇਰੀ ਦੇ ਨਾਲ ਮੀਂਹ ਪਿਆ।
9 ਦੇਸ਼ ਤੇ 12,000 ਨਿਊਕਲੀਅਰ ਬੰਬ...! ਜਾਣੋਂ ਕਿਵੇਂ ਸ਼ੁਰੂ ਹੋਈ ਤਬਾਹੀ ਦੀ ਹੋੜ
NEXT STORY