ਨਵੀਂ ਦਿੱਲੀ— ਉੱਤਰ-ਪੂਰਬੀ ਦਿੱਲੀ ਦੇ ਮੁਸਤਫਾਬਾਦ ਇਲਾਕੇ 'ਚ ਐਤਵਾਰ ਨੂੰ 3 ਮੰਜ਼ਿਲਾ ਇਮਾਰਤ ਡਿੱਗ ਗਈ। ਦਿੱਲੀ ਫਾਇਰ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਫਾਇਰ ਸਰਵਿਸ ਨੇ ਕਿਹਾ ਕਿ 4 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਮਲਬੇ ਹੇਠਾਂ ਹੋਰ ਲੋਕ ਫਸੇ ਹਨ ਜਾਂ ਨਹੀਂ ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਦਿੱਲੀ ਫਾਇਰ ਸਰਵਿਸਿਜ਼ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸਵੇਰੇ 5 ਵਜੇ ਦੇ ਕਰੀਬ ਮਿਲੀ ਅਤੇ ਤਿੰਨ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ।

ਸਮਾਚਾਰ ਏਜੰਸੀ ਏ. ਐੱਨ. ਆਈ. ਮੁਤਾਬਕ ਇਹ ਘਟਨਾ ਬਾਬੂ ਨਗਰ ਚਨੇ ਵਾਲੀ ਗਲੀ ਮੁਸਤਫਾਬਾਦ ਦੀ ਹੈ। ਫ਼ਿਲਹਾਲ ਇਸ ਘਟਨਾ ’ਚ ਬਚਾਅ ਮੁਹਿੰਮ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਫਾਇਰ ਅਧਿਕਾਰੀ ਮੁਤਾਬਕ ਹੁਣ ਤੱਕ 4 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਹਸਪਤਾਲ ਭੇਜਿਆ ਗਿਆ ਹੈ। ਹੋਰ ਲੋਕਾਂ ਦੀ ਭਾਲ ਜਾਰੀ ਹੈ।
ਗੋਆ ’ਚ ‘ਗੈਰ-ਕਾਨੂੰਨੀ’ ਢੰਗ ਨਾਲ ਬਾਰ ਚਲਾ ਰਹੀ ਹੈ ਸਮ੍ਰਿਤੀ ਇਰਾਨੀ ਦੀ ਬੇਟੀ : ਕਾਂਗਰਸ
NEXT STORY