ਹੈਦਰਾਬਾਦ- ਬੁੱਧਵਾਰ ਨੂੰ ਇਕ ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਮਜ਼ਦੂਰ ਨਿਰਮਾਣ ਅਧੀਨ ਵਪਾਰਕ ਭਵਨ ਦੇ ਤਹਿਖਾਨੇ 'ਚ ਖੋਦਾਈ ਕਰ ਰਹੇ ਸਨ। ਕੰਧ ਦੀ ਇਕ ਪਰਤ ਡਿੱਗ ਗਈ, ਜਿਸ ਨਾਲ ਉਹ ਮਲਬੇ 'ਚ ਦੱਬ ਗਏ।
ਇਹ ਹਾਦਸਾ ਹੈਦਰਾਬਾਦ 'ਚ ਵਾਪਰਿਆ। ਐੱਲ. ਬੀ. ਨਗਰ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਕਸ਼ਮੀਰ 'ਚ ਦੱਬੇ ਪੈਰੀ ਫੈਲ ਰਹੀ ਇਹ ਘਾਤਕ ਬੀਮਾਰੀ, ਸਾਹਮਣੇ ਆਏ ਹੈਰਾਨੀਜਨਕ ਅੰਕੜੇ
NEXT STORY