ਉਦੇਪੁਰ- ਰਾਜਸਥਾਨ ਦੇ ਉਦੇਪੁਰ 'ਚ ਚਾਕੂਬਾਜ਼ੀ ਘਟਨਾ ਦੇ ਦੋਸ਼ੀ ਦੇ ਘਰ ਨੂੰ ਪ੍ਰਸ਼ਾਸਨ ਵਲੋਂ ਤੋੜ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਖਾਂਜੀਪੀਰ ਦੇ ਦੀਵਾਨਸ਼ਾਹ ਕਾਲੋਨੀ 'ਚ ਬਣੇ ਦੋਸ਼ੀ ਦੇ ਗੈਰ-ਕਾਨੂੰਨੀ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ। ਇਸ ਕਾਰਵਾਈ ਦੌਰਾਨ ਭਾਰੀ ਗਿਣਤੀ 'ਚ ਪੁਲਸ ਫ਼ੋਰਸ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦਾ ਪਰਿਵਾਰ ਇਸ ਘਰ 'ਚ ਕਿਰਾਏ 'ਤੇ ਰਹਿ ਰਿਹਾ ਸੀ। ਚਾਕੂਬਾਜ਼ੀ 'ਚ ਜ਼ਖ਼ਮੀ ਵਿਦਿਆਰਥੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਸ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ 'ਚ ਕੀਤਾ ਜਾ ਰਿਹਾ ਹੈ। ਜਿਸ ਹਸਪਤਾਲ 'ਚ ਵਿਦਿਆਰਥੀ ਦਾ ਇਲਾਜ ਚੱਲ ਰਿਹਾ ਹੈ, ਉੱਥੇ ਵੱਡੀ ਗਿਣਤੀ 'ਚ ਪੁਲਸ ਫ਼ੋਰਸ ਤਾਇਨਾਤ ਹੈ।
ਚਾਕੂਬਾਜ਼ੀ ਦੀ ਇਹ ਘਟਨਾ ਸ਼ੁੱਕਰਵਾਰ ਸਵੇਰੇ ਹੋਈ ਸੀ। ਦੋਹਾਂ ਵਿਦਿਆਰਥੀਆਂ ਦੀ ਕੁਝ ਦਿਨ ਪਹਿਲੇ ਬਹਿਸ ਵੀ ਹੋਈ ਸੀ। ਸ਼ੁੱਕਰਵਾਰ ਨੂੰ ਵਿਦਿਆਰਥੀ ਬੈਗ 'ਚ ਚਾਕੂ ਲੈ ਕੇ ਪਹੁੰਚਿਆ ਅਤੇ ਦੂਜੇ ਵਿਦਿਆਰਥੀ 'ਤੇ ਹਮਲਾ ਕਰ ਦਿੱਤਾ। ਘਟਨਾ ਦੀ ਜਾਣਕਾਰੀ ਸਕੂਲ ਸਟਾਫ਼ ਨੂੰ ਉਦੋਂ ਲੱਗੀ, ਜਦੋਂ ਜਮਾਤ 'ਚ ਰੌਲਾ ਪੈਣਾ ਸ਼ੁਰੂ ਹੋਇਆ। ਜਿਸ ਤੋਂ ਬਾਅਦ ਜ਼ਖ਼ਮੀ ਵਿਦਿਆਰਥੀ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਜਿਵੇਂ ਹੀ ਲੋਕਾਂ ਨੂੰ ਲੱਗੀ, ਵੱਡੀ ਗਿਣਤੀ 'ਚ ਭੀੜ ਸੜਕਾਂ 'ਤੇ ਉਤਰ ਆਈ ਅਤੇ ਬਾਹਰ ਖੜ੍ਹੇ ਵਾਹਨਾਂ 'ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਭੀੜ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ। ਜਿਸ ਨਾਲ ਪੂਰੇ ਸ਼ਹਿਰ 'ਚ ਅਰਾਜਕਤਾ ਫੈਲ ਗਈ। ਇਸ ਤੋਂ ਬਾਅਦ ਸੂਚਨਾ ਲੱਗਦੇ ਹੀ ਕਈ ਥਾਣਿਆਂ ਦੀ ਫ਼ੋਰਸ ਵੀ ਮੌਕੇ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਕਿਸੇ ਤਰ੍ਹਾਂ ਸਥਿਤੀ 'ਤੇ ਕਾਬੂ ਪਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਇੰਟਰਨੈੱਟ ਸ਼ੁੱਕਰਵਾਰ ਰਾਤ 10 ਵਜੇ ਤੋਂ ਸ਼ਨੀਵਾਰ ਰਾਤ 10 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਪੂਰੇ ਜ਼ਿਲ੍ਹੇ 'ਚ ਧਾਰਾ 163 ਵੀ ਲਾਗੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸੁਰੱਖਿਆ ਕਾਨੂੰਨ ਲਈ ਬਣੇਗੀ ਕਮੇਟੀ', ਸਿਹਤ ਮੰਤਰੀ ਨੇ ਡਾਕਟਰਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ
NEXT STORY