ਨਵੀਂ ਦਿੱਲੀ- ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਐੱਸ.ਐੱਸ.ਸੀ. ਰਾਹੀਂ ਸੀ.ਆਰ.ਪੀ.ਐੱਫ. 'ਚ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।
ਅਹੁਦਿਆਂ ਦਾ ਵੇਰਵਾ
ਐੱਸ.ਐੱਸ.ਸੀ. ਜੀਡੀ ਕਾਂਸਟੇਬਲ ਰਾਹੀਂ ਸੀ.ਆਰ.ਪੀ.ਐੱਫ. 'ਚ ਕੁੱਲ 11541 ਅਹੁਦਿਆਂ 'ਤੇ ਬਹਾਲੀ ਕੀਤੀ ਜਾਣ ਵਾਲੀ ਹੈ। ਪੁਰਸ਼ ਉਮੀਦਵਾਰਾਂ ਲਈ ਅਹੁਦਿਆਂ ਦੀ ਗਿਣਤੀ-11299 ਅਤੇ ਮਹਿਲਾ ਉਮੀਦਵਾਰਾਂ ਲਈ ਅਹੁਦਿਆਂ ਦੀ ਗਿਣਤੀ 242 ਹੈ।
ਸਿੱਖਿਆ ਯੋਗਤਾ
ਉਮੀਦਵਾਰ ਜੋ ਵੀ ਸੀ.ਆਰ.ਪੀ.ਐੱਫ. ਦੀ ਇਸ ਭਰਤੀ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਜਮਾਤ 10ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 23 ਸਾਲ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰ ਨੂੰ 21,700 ਰੁਪਏ ਤੋਂ 69,100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਵਿਦਿਆਰਥੀਆਂ ਲਈ ਅਹਿਮ ਖ਼ਬਰ! ਪਾਠਕ੍ਰਮ ਵਿਚ ਹੋਇਆ ਅਹਿਮ ਬਦਲਾਅ
NEXT STORY