ਨਵੀਂ ਦਿੱਲੀ- ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ (MPESB) ਨੇ 13 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਅਧਿਆਪਕਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 1 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਨੇ MP TET ਪਾਸ ਕੀਤੀ ਹੋਣੀ ਚਾਹੀਦੀ ਹੈ ਤੇ ਨਾਲ ਹੀ ਘੱਟੋ-ਘੱਟ 50% ਅੰਕਾਂ ਨਾਲ 12ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ ਤੇ ਦੋ ਸਾਲ ਦਾ D.El.Ed ਡਿਪਲੋਮਾ ਜਾਂ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 50% ਅੰਕਾਂ ਨਾਲ 12ਵੀਂ ਅਤੇ ਮੁੱਢਲੀ ਸਿੱਖਿਆ ਵਿੱਚ 4 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਸ਼ੁਰੂਆਤ 'ਚ 25,300 ਰੁਪਏ ਤੱਕ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਹਿੰਗਾਈ ਭੱਤਾ ਵੀ ਮਿਲੇਗਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
Ahmedabad Plane Crash: ਪਾਇਲਟ ਐਸੋਸੀਏਸ਼ਨ ਨੇ ਰਿਪੋਰਟ ਨੂੰ ਗਲਤ ਦੱਸਿਆ, ਪਾਇਲਟਾਂ ਨੂੰ ਜ਼ਿੰਮੇਵਾਰ ਠਹਿਰਾਏ ਜਾਣ 'ਤੇ ਇਤਰਾਜ਼ ਜਤਾਇਆ
NEXT STORY