ਜੰਮੂ (ਏਜੰਸੀ)- ਕਿਸ਼ਤਵਾੜ ਜ਼ਿਲ੍ਹੇ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਹਿਜ਼ਬੁਲ ਮੁਜਾਹਿਦੀਨ ਕਮਾਂਡਰ ਬੁਰਹਾਨ ਵਾਨੀ ਨੂੰ ‘ਸ਼ਹੀਦ’ ਦੱਸਣ ਵਾਲੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੇ ਨੇਤਾ ਅਬਦੁਲ ਕਬੀਰ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਜਾਰੀ ਹੈ।
ਇਸ ਤੋਂ ਪਹਿਲਾਂ ਕਬੀਰ ਨੇ ਬੁਰਹਾਨ ਵਾਨੀ ਨੂੰ ‘ਸ਼ਹੀਦ’ ਕਹਿ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੇ ਕੁਝ ਨੇਤਾਵਾਂ ’ਤੇ ਮਾਰੇ ਗਏ ਅੱਤਵਾਦੀ ਦੇ ਘਰ ਜਾਣ ਅਤੇ ਉਸ ਦੇ ਪਰਿਵਾਰ ਨੂੰ ਵਿੱਤੀ ਮਦਦ ਦੇਣ ਦਾ ਦੋਸ਼ ਲਗਾਉਂਦੇ ਹੋਏ ਸਵਾਲ ਉਠਾਏ ਸਨ। ਕਸ਼ਮੀਰ ਵਾਦੀ ਵਿਚ ਕਿਸੇ ਸਮੇਂ ਅੱਤਵਾਦ ਦਾ ਚਿਹਰਾ ਰਿਹਾ ਬੁਰਹਾਨ ਵਾਨੀ 8 ਜੁਲਾਈ 2016 ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਵਿਚ ਸੁਰੱਖਿਆ ਫੋਰਸਾਂ ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
NEXT STORY