ਬੇਰਹਾਮਪੁਰ- ਓਡੀਸ਼ਾ ਦੇ ਗੰਜਾਮ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਬੱਸ ਅਤੇ ਆਟੋਰਿਕਸ਼ਾ ਦੀ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਪੁਰਸ਼ੋਤਮਪੁਰ ਪੁਲਸ ਥਾਣਾ ਖੇਤਰ ਦੇ ਅਧੀਨ ਲਾਡਕਾਪੱਲੀ ਚੌਕ ਦੇ ਕੋਲ ਉਸ ਸਮੇਂ ਵਾਪਰਿਆ, ਜਦੋਂ ਬੱਸ ਨੇ ਤਿੰਨ ਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ।
ਉਨ੍ਹਾਂ ਦੱਸਿਆ,''ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਹ ਸਾਰੇ ਆਟੋਰਿਕਸ਼ਾ 'ਚ ਸਵਾਰ ਸਨ। ਚਾਰ ਜ਼ਖ਼ਮੀਆਂ ਦਾ ਸ਼ੁਰੂ 'ਚ ਕੋਡਾਲਾ ਕਮਿਊਨਿਟੀ ਹੈਲਥ ਸੈਂਟਰ 'ਚ ਇਲਾਜ ਕੀਤਾ ਗਿਆ ਅਤੇ ਬਾਅਦ 'ਚ ਉਨ੍ਹਾਂ ਨੂੰ ਬੇਰਹਾਮਪੁਰ ਸਥਿਤ ਐੱਮਕੇਸੀਜੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।'' ਬੱਸ ਬੁਰਸ਼ੋਤਮਪੁਰ ਤੋਂ ਬੇਰਹਾਮਪੁਰ ਜਾ ਰਹੀ ਸੀ ਅਤੇ ਤਿੰਨ ਪਹੀਆ ਵਾਹਨ ਮਾਂ ਸਿੰਘਾਸਨੀ ਮੰਦਰ ਵੱਲ ਜਾ ਰਿਹਾ ਸੀ, ਉਦੋਂ ਇਹ ਹਾਦਸਾ ਹੋਇਆ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਲੋਬਲ ਹੋਈ ਭਾਰਤ ਦੀ ‘Melody’, ਬੰਪਰ ਡਿਮਾਂਡ ਤੋਂ ਬਾਅਦ ਪ੍ਰੋਡਕਸ਼ਨ ਹੋਈ ਤੇਜ਼
NEXT STORY