ਰਾਮਪੁਰ ਬੁਸ਼ਹਿਰ- ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੇ ਰਾਮਪੁਰ ਡਿਪੂ ਦੀ ਇਕ ਬੱਸ ਨੂੰ ਬੁੱਧਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਇਹ ਘਟਨਾ ਸ਼ਿੰਗਲਾ ਦੇ ਹਾਊਸਿੰਗ ਬੋਰਡ ਨੇੜੇ ਵਾਪਰੀ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ- ...ਜਦੋਂ ਔਰਤਾਂ ਨੂੰ 2100 ਰੁਪਏ ਦੇਣ ਨੂੰ ਲੈ ਕੇ ਵਿਧਾਨ ਸਭਾ 'ਚ ਪੈ ਗਿਆ ਰੌਲਾ
ਬੱਸ ਡਰਾਈਵਰ ਮਦਨ ਮੁਤਾਬਕ ਉਹ ਬੱਸ ਰੋਕ ਕੇ ਸਵਾਰੀਆਂ ਨੂੰ ਬਿਠਾ ਰਿਹਾ ਸੀ ਕਿ ਅਚਾਨਕ ਉਸ ਨੇ ਬੱਸ 'ਚੋਂ ਧੂੰਆਂ ਉੱਠਦਾ ਵੇਖਿਆ। ਡਰਾਈਵਰ ਨੇ ਤੁਰੰਤ ਚੌਕਸ ਹੋ ਕੇ ਸਾਰੀਆਂ ਸਵਾਰੀਆਂ ਨੂੰ ਬੱਸ 'ਚੋਂ ਉਤਰਨ ਲਈ ਕਿਹਾ। ਕੁਝ ਹੀ ਸਮੇਂ 'ਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ 'ਚ ਲੈ ਲਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ।
ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼
ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਏ ਹਨ। ਲੋਕਾਂ ਦਾ ਦੋਸ਼ ਹੈ ਕਿ ਇਸ ਰੂਟ ’ਤੇ ਅਕਸਰ ਪੁਰਾਣੀਆਂ ਅਤੇ ਖਸਤਾਹਾਲ ਬੱਸਾਂ ਚਲਦੀਆਂ ਹਨ, ਜੋ ਦਿਨੋਂ ਦਿਨ ਟੁੱਟਦੀਆਂ ਰਹਿੰਦੀਆਂ ਹਨ ਅਤੇ ਸਵਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮਪੁਰ ਡਿਪੂ ਦੀਆਂ ਕਰੀਬ 15 ਬੱਸਾਂ ਆਪਣੀ ਨਿਰਧਾਰਤ ਉਮਰ ਪੂਰੀ ਕਰ ਚੁੱਕੀਆਂ ਹਨ, ਫਿਰ ਵੀ ਇਨ੍ਹਾਂ ਨੂੰ ਪੇਂਡੂ ਰੂਟਾਂ 'ਤੇ ਚਲਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਪੁਰਾਣੀਆਂ ਬੱਸਾਂ ਨੂੰ ਜਲਦੀ ਤੋਂ ਜਲਦੀ ਬਦਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਏਮਜ਼ 'ਚੋਂ ਮਿਲੀ ਛੁੱਟੀ
NEXT STORY