ਜੰਮੂ— ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਵਿਚ ਸੋਮਵਾਰ ਨੂੰ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਕਿਸ਼ਤਵਾੜ 'ਚ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ 35 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 17 ਲੋਕ ਜ਼ਖਮੀ ਹੋ ਗਏ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਹਾਦਸੇ ਵਿਚ ਜ਼ਖਮੀ ਹੋਏ ਯਾਤਰੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੌਕੇ 'ਤੇ ਪੁਲਸ ਅਤੇ ਬਚਾਅ ਦਲ ਦੀਆਂ ਟੀਮਾਂ ਪਹੁੰਚ ਗਈਆਂ ਹਨ। ਸਥਾਨਕ ਲੋਕਾਂ ਨੇ ਵੀ ਪੁਲਸ ਦੀ ਮਦਦ ਕੀਤੀ ਅਤੇ ਹਾਦਸੇ ਦੀ ਸ਼ਿਕਾਰ ਹੋਈ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ।
ਹਾਲਾਂਕਿ ਅਜੇ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸ਼ਿਨਾਖਤ ਨਹੀਂ ਹੋ ਸਕੀ ਹੈ। ਅਧਿਕਾਰੀਆਂ ਮੁਤਾਬਕ ਬੱਸ ਖੱਡ 'ਚ ਡਿੱਗਣ ਦੀ ਦੁਰਘਟਨਾ ਸਵੇਰੇ ਕਰੀਬ ਪੌਣੇ 8 ਵਜੇ ਹੋਈ। ਬੱਸ ਕੇਸ਼ਵਨ ਤੋਂ ਕਿਸ਼ਤਵਾੜ ਜਾ ਰਹੀ ਸੀ, ਤਾਂ ਇਹ ਬੇਕਾਬੂ ਹੋ ਕੇ ਖੱਡ ਵਿਚ ਡਿੱਗ ਗਈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਯਾਤਰੀਆਂ ਦਾ ਬਚਾਅ ਕਰਨਾ ਹੈ। ਮੰਨਿਆ ਜਾ ਰਿਹਾ ਹੈ ਕਿ ਬੱਸ 'ਚ ਸਮਰੱਥਾ ਤੋਂ ਵਧ ਲੋਕ ਸਵਾਰ ਸਨ, ਜਿਸ ਕਾਰਨ ਬੇਕਾਬੂ ਹੋ ਕੇ ਬੱਸ ਖੱਡ ਵਿਚ ਡਿੱਗ ਗਈ।
ਏਅਰਪੋਰਟ ਅਥਾਰਟੀ ਦੀ 979 ਏਕਡ਼ ਜ਼ਮੀਨ ’ਤੇ ਨਾਜਾਇਜ਼ ਕਬਜ਼ਾ
NEXT STORY