ਪੰਚਕੂਲਾ- ਹਰਿਆਣਾ ਦੇ ਪਿੰਜੌਰ 'ਚ ਸੋਮਵਾਰ ਨੂੰ ਵਧੇਰੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਰੋਡਵੇਜ਼ ਦੀ ਮਿੰਨੀ ਬੱਸ ਦੇ ਪਲਟ ਜਾਣ ਕਾਰਨ 50 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚ ਜ਼ਿਆਦਾਤਰ ਸਕੂਲੀ ਬੱਚੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੱਸ ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਨੇੜੇ ਪਹਾੜੀ ਖੇਤਰ 'ਚੋਂ ਲੰਘ ਰਹੀ ਸੀ ਜਦੋਂ ਇਹ ਇਕ ਮੋੜ ਨੇੜੇ ਸੜਕ ਤੋਂ ਫਿਸਲ ਕੇ ਪਲਟ ਗਈ। ਪੰਚਕੂਲਾ ਦੇ ਡਿਪਟੀ ਕਮਿਸ਼ਨਰ ਯਸ਼ ਗਰਗ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਰੀਬ 50 ਯਾਤਰੀਆਂ ਨੂੰ ਪੰਚਕੂਲਾ ਅਤੇ ਪਿੰਜੌਰ ਦੇ ਹਸਪਤਾਲਾਂ ਵਿਚ ਲਿਆਂਦਾ ਗਿਆ, ਜਿਨ੍ਹਾਂ ਵਿਚ ਜ਼ਿਆਦਾਤਰ ਬੱਚੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ- ਦਿਲ ਦਹਿਲਾ ਦੇਣ ਵਾਲੀ ਘਟਨਾ; ਸਕੂਲ 'ਚ ਗਸ਼ ਖਾ ਕੇ ਡਿੱਗਿਆ 10ਵੀਂ ਦਾ ਵਿਦਿਆਰਥੀ, ਹੋਈ ਮੌਤ
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਜ਼ਿਆਦਾਤਰ ਬੱਚੇ ਸਦਮੇ ਵਿਚ ਸਨ। ਡਿਪਟੀ ਕਮਿਸ਼ਨਰ ਗਰਗ ਨੇ ਦੱਸਿਆ ਕਿ ਹਸਪਤਾਲ ਵਿਚ ਲਿਆਂਦੇ ਗਏ 23-24 ਬੱਚੇ ਠੀਕ ਹਨ। ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਦੋ-ਤਿੰਨ ਬੱਚਿਆਂ ਨੂੰ ਹੱਡੀਆਂ ਟੁੱਟ ਗਈਆਂ ਹਨ ਪਰ ਇਕ ਬਜ਼ੁਰਗ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਵਿਚ ਬੱਸ ਕੰਡਕਟਰ ਵੀ ਸ਼ਾਮਲ ਹੈ। ਓਧਰ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਗਿਆਨ ਚੰਦ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਗੁਪਤਾ ਨੇ ਕਿਹਾ ਕਿ ਬੱਸ ਆਪਣੀ ਸਮਰੱਥਾ ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਸਾਨੂੰ ਦੱਸਿਆ ਗਿਆ ਹੈ ਕਿ ਬੱਸ ਦੀ ਰਫ਼ਤਾਰ ਵੀ ਥੋੜੀ ਜ਼ਿਆਦਾ ਸੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਤਰਜੀਹ ਜ਼ਖਮੀਆਂ ਨੂੰ ਬਚਾਉਣਾ ਅਤੇ ਉਨ੍ਹਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣਾ ਹੈ।
ਇਹ ਵੀ ਪੜ੍ਹੋ- ਮਕਾਨ ਦੀ ਛੱਤ ਡਿੱਗਣ ਨਾਲ ਤਿੰਨ ਭੈਣ-ਭਰਾਵਾਂ ਦੀ ਮੌਤ, ਘੱਟ ਕਿਰਾਏ 'ਤੇ ਖਸਤਾਹਾਲ ਘਰ 'ਚ ਰਹਿੰਦਾ ਸੀ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੀਟ-ਯੂ. ਜੀ. ਦੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
NEXT STORY