ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ ਦੇ ਮਾਰਕਾਪੁਰਮ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਵਾਰ ਸਵੇਰੇ ਵਾਪਰੇ ਇਸ ਦਰਦਨਾਕ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 14 ਹੋ ਗਈ ਹੈ, ਜਦੋਂ ਕਿ ਕਈ ਸਵਾਰੀਆਂ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀਆਂ ਹਨ।
ਇਹ ਵੀ ਪੜ੍ਹੋ - 27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ! ਅਲਰਟ 'ਤੇ ਇਹ ਸੂਬੇ
ਕੇਂਦਰ ਵੱਲੋਂ ਆਰਥਿਕ ਸਹਾਇਤਾ ਦਾ ਐਲਾਨ
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਪੀਐਮ ਮੋਦੀ ਨੇ ਇਸ ਹਾਦਸੇ ਨੂੰ 'ਬੇਹੱਦ ਦੁਖਦਾਈ' ਦੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, "ਮਾਰਕਾਪੁਰਮ ਹਾਦਸੇ ਵਿੱਚ ਆਪਣਿਆਂ ਨੂੰ ਖੋਹਣ ਵਾਲੇ ਪਰਿਵਾਰਾਂ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।" ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ (PMNRF) 'ਚੋਂ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜਦਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
CM ਨਾਇਡੂ ਨੇ ਦਿੱਤੇ ਜਾਂਚ ਦੇ ਹੁਕਮ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਘਟਨਾ ਦਾ ਵੇਰਵਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ 'ਹਰੀਕ੍ਰਿਸ਼ਨਾ ਟ੍ਰੈਵਲਜ਼' ਦੀ ਇਹ ਬੱਸ ਤੇਲੰਗਾਨਾ ਦੇ ਨਿਰਮਲ ਤੋਂ ਨੇਲੋਰ ਜਾ ਰਹੀ ਸੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜਲਦ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 6:30 ਵਜੇ ਰਾਏਵਰਮ ਨੇੜੇ ਵਾਪਰਿਆ। ਪੱਥਰ ਦੀ ਖੱਡ ਕੋਲ ਬੱਸ ਅਤੇ ਟਿੱਪਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ ਵਿੱਚ 14 ਲੋਕ ਜ਼ਿੰਦਾ ਸੜ ਗਏ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਝਾਰਖੰਡ 'ਚ 12 ਸਾਲਾ ਕੁੜੀ ਨਾਲ ਜ਼ਬਰ-ਜ਼ਿਨਾਹ, ਫਿਰ ਕਰ 'ਤਾ ਕਤਲ
NEXT STORY