ਨੋਇਡਾ — ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਸੁਸਾਇਟੀ ਦੀ ਕੰਧ ਤੋੜ ਕੇ ਅੰਦਰ ਜਾ ਵੜੀ। ਜਿਸ ਕਾਰਨ ਇਹ ਬੱਸ ਸੁਸਾਇਟੀ ਦੇ ਬਾਹਰ ਸੜਕ 'ਤੇ ਰੇਹੜੀ ਵਾਲਿਆਂ 'ਤੇ ਚੜ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ ਹੈ। ਘਟਨਾ ਮੰਗਲਵਾਰ ਸ਼ਾਮ ਕਰੀਬ 7 ਵਜੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਰੇਲਵੇ ਆਮ ਲੋਕਾਂ ਨੂੰ ਜੋੜਨ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ, ਅਸੀਂ ਇੱਕ ਟੀਮ ਵਜੋਂ ਕੰਮ ਕਰਾਂਗੇ: ਰਵਨੀਤ ਬਿੱਟੂ
ਜਾਣਕਾਰੀ ਮੁਤਾਬਕ ਨੋਇਡਾ ਦੇ ਸੈਕਟਰ-113 ਥਾਣਾ ਖੇਤਰ ਦੇ ਸੈਕਟਰ-118 ਸਥਿਤ ਸ਼੍ਰੀਰਾਮ ਅਪਾਰਟਮੈਂਟ ਸੋਸਾਇਟੀ ਦੀ ਕੰਧ ਨੂੰ ਤੋੜ ਕੇ ਇਕ ਤੇਜ਼ ਰਫਤਾਰ ਬੱਸ ਅਚਾਨਕ ਅੰਦਰ ਦਾਖਲ ਹੋ ਗਈ। ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਕਈ ਲੋਕ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਤੋਂ ਬਾਅਦ ਆਸ-ਪਾਸ ਹਫੜਾ-ਦਫੜੀ ਮੱਚ ਗਈ। ਮੌਕੇ 'ਤੇ ਲੋਕ ਇਧਰ-ਉਧਰ ਭੱਜਣ ਲੱਗੇ।
ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸੇ ਦਾ ਸ਼ਿਕਾਰ ਹੋਇਆ ਮ੍ਰਿਤਕ ਸੜਕ 'ਤੇ ਮੋਮੋਜ਼ ਦੀ ਦੁਕਾਨ ਚਲਾਉਂਦਾ ਸੀ। ਤਿੰਨ ਤੋਂ ਚਾਰ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਮੌਕੇ 'ਤੇ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਹ ਨਸ਼ੇ ਦੀ ਹਾਲਤ 'ਚ ਸੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੈਰ ਸਪਾਟੇ ਦੇ ਵਿਕਾਸ ਸਬੰਧੀ ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ
NEXT STORY