ਕੇਰਲ- ਆਂਧਰਾ ਪ੍ਰਦੇਸ਼ ਵਿਚ ਸਬਰੀਮਾਲਾ ਮੰਦਰ ਤੋਂ ਦਰਸ਼ਨ ਕਰ ਕੇ ਪਰਤ ਰਹੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਸ਼ਨੀਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ 43 ਤੀਰਥ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਇਕ ਬੱਚਾ ਵੀ ਸ਼ਾਮਲ ਹੈ। ਪੁਲਸ ਨੇ ਦੱਸਿਆ ਕਿ ਜ਼ਖ਼ਮੀਆਂ ’ਚ ਸ਼ਾਮਲ 8 ਸਾਲਾ ਬੱਚੇ ਦੀ ਹਾਲਤ ਗੰਭੀਰ ਹੈ, ਜਿਸ ਦੀ ਪਛਾਣ ਮਣੀਕੰਦਨ ਦੇ ਰੂਪ ਵਿਚ ਕੀਤੀ ਗਈ ਹੈ।
ਪੁਲਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਵਿਜੇਵਾੜਾ ਦੇ 43 ਤੀਰਥ ਯਾਤਰੀ ਮੰਦਰ ’ਚ ਦਰਸ਼ਨ ਕਰਨ ਮਗਰੋਂ ਆਪਣੇ ਘਰ ਪਰਤ ਰਹੇ ਸਨ। ਓਧਰ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੇ ਕੁੱਲ 43 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਰਾਈਵਰ ਨੇ ਇਕ ਮੋੜ ’ਤੇ ਬੱਸ ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਪਲਟ ਗਈ।
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਬੱਸ ’ਚ ਸਵਾਰ ਸਾਰੇ ਲੋਕਾਂ ਨੂੰ ਕੱਢ ਲਿਆ ਗਿਆ ਹੈ। ਇਕ ਬੱਚੇ ਦੀ ਹਾਲਤ ਗੰਭੀਰ ਹੈ ਅਤੇ ਉਸ ਦਾ ਕੋਟਾਯਮ ਦੇ ਸਰਕਾਰੀ ਮੈਡੀਕਲ ਕਾਲਜ ’ਚ ਛੇਤੀ ਹੀ ਆਪਰੇਸ਼ਨ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਅਜੇ 38 ਲੋਕਾਂ ਦਾ ਪਤਨਮਤਿੱਟਾ ਜਨਰਲ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ।
ਗੁਰਨਾਮ ਚਢੂਨੀ ਨੇ ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ CM ਮਨੋਹਰ ਲਾਲ ਨੂੰ ਲਿਖੀ ਚਿੱਠੀ
NEXT STORY