ਨੈਸ਼ਨਲ ਡੈਸਕ : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਸ਼ੁੱਕਰਵਾਰ ਨੂੰ ਦਿੱਲੀ-ਰੋਹਤਕ ਰਾਸ਼ਟਰੀ ਰਾਜਮਾਰਗ 'ਤੇ ਇੱਕ ਨਿੱਜੀ ਬੱਸ ਦੇ ਕੰਡਕਟਰ ਨੇ 26 ਸਾਲਾ ਨੌਜਵਾਨ ਰਾਹੁਲ ਨੂੰ ਲੱਤ ਮਾਰ ਕੇ ਚੱਲਦੀ ਬੱਸ ਵਿੱਚੋਂ ਬਾਹਰ ਸੁੱਟ ਦਿੱਤਾ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸ਼ਨੀਵਾਰ ਨੂੰ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਹਸਪਤਾਲ ਦੇ ਬਾਹਰ ਸੜਕ ਜਾਮ ਕਰ ਦਿੱਤੀ ਅਤੇ ਕੰਡਕਟਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਇਹ ਵੀ ਪੜ੍ਹੋ - 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਸੜਕਾਂ, ਬਾਹਰ ਜਾਣ ਤੋਂ ਪਹਿਲਾਂ ਚੈੱਕ ਕਰੋ ਟ੍ਰੈਫਿਕ ਐਡਵਾਈਜ਼ਰੀ
ਇਹ ਘਟਨਾ ਦਹਕੋਰਾ ਸਟੈਂਡ ਦੇ ਨੇੜੇ ਵਾਪਰੀ ਹੈ, ਜਦੋਂ ਨੌਜਵਾਨ ਰਾਹੁਲ ਨੇ ਕੰਡਕਟਰ ਨੂੰ ਸਟੈਂਡ 'ਤੇ ਬੱਸ ਰੋਕਣ ਲਈ ਕਿਹਾ। ਇਸ ਦੌਰਾਨ ਕੰਡਕਟਰ ਨੇ ਰੋਹੜ ਟੋਲ ਪਲਾਜ਼ਾ 'ਤੇ ਬੱਸ ਰੋਕਣ ਲਈ ਕਿਹਾ, ਜਿਸ ਕਾਰਨ ਦੋਵਾਂ ਵਿਚਕਾਰ ਬਹਿਸ ਹੋ ਗਈ। ਬਹਿਸ ਦੌਰਾਨ ਗੁੱਸੇ ਵਿਚ ਆ ਕੇ ਕੰਡਕਟਰ ਨੇ ਰਾਹੁਲ ਨੂੰ ਚਲਦੀ ਬੱਸ ਵਿੱਚੋਂ ਧੱਕਾ ਦੇ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਰਾਹੁਲ ਦਹਕੋਰਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਬਿਜਲੀ ਵਿਭਾਗ ਵਿੱਚ ਇੱਕ ਠੇਕੇਦਾਰ ਦੇ ਅਧੀਨ ਕੰਮ ਕਰਦਾ ਸੀ, ਉਹ ਉਸ ਬੱਸ ਵਿਚ ਸਵਾਰ ਹੋ ਕੇ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ
ਹਾਦਸੇ ਤੋਂ ਬਾਅਦ ਬੱਸ ਕੰਡਕਟਰ ਅਤੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਰਾਹੁਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਕੰਡਕਟਰ ਅਤੇ ਡਰਾਈਵਰ ਦੀ ਗ੍ਰਿਫ਼ਤਾਰੀ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮ੍ਰਿਤਕ ਦੀ ਪਤਨੀ ਲਈ ਨੌਕਰੀ ਅਤੇ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ। ਸ਼ਨੀਵਾਰ ਨੂੰ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਟਰਾਮਾ ਸੈਂਟਰ ਦੇ ਬਾਹਰ ਸੜਕ ਜਾਮ ਕਰ ਦਿੱਤੀ ਅਤੇ ਪੁਲਸ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਕਸ਼ਮੀਰ 'ਚ ਇਕ ਹੋਰ ਪੰਜਾਬ ਦਾ ਜਵਾਨ ਸ਼ਹੀਦ
NEXT STORY