ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ 'ਚ ਸੋਮਵਾਰ ਨੂੰ ਇਕ ਬੱਸ ਖੱਡ ਡਿੱਗ ਗਈ। ਇਸ ਹਾਦਸੇ 'ਚ ਤਿੰਨ ਵਿਦਿਆਰਥੀਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਬੱਸ 'ਚ ਸਵਾਰ ਜ਼ਿਆਦਾਤਰ ਯਾਤਰੀ ਬੱਚੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਜ਼ਿਲੇ ਦੇ ਖਲੀਨੀ ਪਿੰਡ ਨੇੜੇ ਹੋਈ। ਉਨ੍ਹਾਂ ਨੇ ਦੱਸਿਆ ਕਿ ਬੱਸ ਹਿਮਾਚਲ ਪ੍ਰਦੇਸ਼ ਸੜਕ ਟਰਾਂਸਪੋਰਟ ਨਿਗਮ (ਐੱਚ.ਆਰ.ਟੀ.ਸੀ.) ਦੀ ਸੀ।
ਬੱਸ ਚਾਲਕ ਦੀ ਹਾਦਸੇ ਵਾਲੀ ਜਗ੍ਹਾ 'ਤੇ ਹੀ ਮੌਤ ਹੋ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਤਿੰਨ ਵਿਦਿਆਰਥੀਆਂ ਨੇ ਦਮ ਤੋੜ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਯਾਤਰੀਆਂ ਨੂੰ ਬਚਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਜ਼ਿਆਦਾਤਰ ਬੱਚੇ ਹਨ। ਅਧਿਕਾਰੀ ਨੇ ਦੱਸਿਆ ਕਿ ਘਟਨਾ 'ਚ ਬੱਸ ਕੰਡਕਟਰ ਅਤੇ ਤਿੰਨ ਵਿਦਿਆਰਥੀ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਜੰਮੂ-ਕਸ਼ਮੀਰ : ਕਿਸ਼ਤਵਾੜ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 35 ਲੋਕਾਂ ਦੀ ਮੌਤ
NEXT STORY