ਦੇਹਰਾਦੂਨ—ਉਤਰਾਖੰਡ ਦੇ ਕੋਟਦੁਆਰ 'ਚ ਅੱਜ ਭਾਵ ਮੰਗਲਵਾਰ ਦੁਪਹਿਰ ਨੂੰ ਡੂੰਘੀ ਖੱਡ 'ਚ ਬੱਸ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜੀ. ਐੱਮ. ਓ. ਯੂ. ਦੀ ਬੱਸ ਕੋਬਰਾ ਪਿੰਡ ਦੇ ਨੇੜੇ ਅਣਕੰਟਰੋਲ ਹੋ ਕੇ 500 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ। ਮੌਕੇ 'ਤੇ ਪਹੁੰਚੀ ਪੁਲਸ ਨੇ ਬਚਾਅ-ਰਾਹਤ ਕਾਰਜ ਸ਼ੁਰੂ ਕੀਤਾ। ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ।

ਕਰਨਾਟਕ ਦੀ 'ਸਿਆਸਤ' 'ਤੇ ਲੋਕ ਸਭਾ 'ਚ ਹੰਗਾਮਾ, ਰਾਹੁਲ ਨੇ ਵੀ ਲਾਏ ਨਾਅਰੇ
NEXT STORY