ਜੰਮੂ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇਕ ਬੱਸ ਦੇ ਸੜਕ ਤੋਂ ਤਿਲਕ ਕੇ 200 ਫੁੱਟ ਡੂੰਘੀ ਖੱਡ ਵਿਚ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 24 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 10:30 ਵਜੇ ਭਾਟੀਆਂ ਨੇੜੇ ਵਾਪਰਿਆ, ਜਦੋਂ ਪ੍ਰਾਈਵੇਟ ਮਿੰਨੀ ਬੱਸ ਭਲੇਸਾ ਤੋਂ ਠਠਰੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਬਚਾਅ ਕਰਮਚਾਰੀਆਂ ਨੇ ਮੌਕੇ 'ਤੇ ਇਕ ਔਰਤ ਨੂੰ ਮ੍ਰਿਤਕ ਪਾਇਆ, ਜਦੋਂਕਿ ਦੋ ਹੋਰਨਾਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸ ਵਿਚ ਇਕ ਹੋਰ ਔਰਤ ਅਤੇ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਸ਼ੇਖਾਵਤ ਨੇ ਲਿਆ ਸਕਾਈ ਡਾਈਵਿੰਗ ਦਾ ਆਨੰਦ, ਆਸਮਾਨ 'ਚ ਉੱਡਦੇ ਜਹਾਜ਼ ਤੋਂ ਮਾਰੀ ਛਾਲ
ਮ੍ਰਿਤਕਾਂ ਦੀ ਪਛਾਣ ਬਸ਼ੀਰਾ ਬੇਗਮ (50), ਸਲੀਮਾ ਬੇਗਮ (55) ਅਤੇ ਬੱਸ ਡਰਾਈਵਰ ਮੁਹੰਮਦ ਆਸਿਫ (25) ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ 8 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ ਡੋਡਾ ਵਿਚ ਕੀਤਾ ਜਾ ਰਿਹਾ ਹੈ। ਡੋਡਾ ਦੇ ਡਿਪਟੀ ਕਮਿਸ਼ਨਰ ਹਰਵਿੰਦਰ ਸਿੰਘ, ਜੋ ਬਚਾਅ ਕਾਰਜ ਦੀ ਨਿਗਰਾਨੀ ਕਰਨ ਲਈ ਮੌਕੇ 'ਤੇ ਪਹੁੰਚੇ, ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਣਜ ਮੰਤਰੀ ਪਿਊਸ਼ ਗੋਇਲ ਇਟਲੀ 'ਚ G-7 ਵਪਾਰ ਮੰਤਰੀਆਂ ਨਾਲ ਕਰਨਗੇ ਬੈਠਕ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
NEXT STORY