ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਸਵੇਰੇ ਯਮੁਨਾ ਐਕਸਪ੍ਰੈਸਵੇਅ 'ਤੇ ਸਵਾਰੀਆਂ ਨਾਲ ਭਰੀ ਇਕ ਡਬਲ-ਡੈਕਰ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਹ ਘਟਨਾ ਸਵੇਰੇ 5:30 ਵਜੇ ਦੇ ਕਰੀਬ ਰਾਇਆ ਥਾਣਾ ਖੇਤਰ ਵਿੱਚ ਆਗਰਾ-ਨੋਇਡਾ ਰੂਟ 'ਤੇ ਮਾਈਲਸਟੋਨ 110 ਦੇ ਨੇੜੇ ਵਾਪਰੀ, ਹਾਲਾਂਕਿ ਗਨੀਮਤ ਰਹੀ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਫਾਇਰ ਵਿਭਾਗ ਦੇ ਅਧਿਕਾਰੀ ਕਿਸ਼ਨ ਲਾਲ ਨੇ ਕਿਹਾ ਕਿ ਬੰਦਾ ਤੋਂ ਦਿੱਲੀ ਜਾ ਰਹੀ ਬੱਸ ਦੇ ਪਿਛਲੀ ਬ੍ਰੇਕ ਜਾਮ ਹੋਣ ਕਾਰਨ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਲਈ 4 ਫਾਇਰ ਇੰਜਣ ਤਾਇਨਾਤ ਕੀਤੇ ਗਏ ਸਨ ਅਤੇ ਕਰੀਬ 1 ਘੰਟੇ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ।
ਉਨ੍ਹਾਂ ਇਹ ਵੀ ਕਿਹਾ ਕਿ ਬੱਸ ਦਾ ਡਰਾਈਵਰ ਹਾਦਸੇ ਮਗਰੋਂ ਮੌਕੇ ਤੋਂ ਫਰਾਰ ਹੈ। ਉਨ੍ਹਾਂ ਕਿਹਾ ਕਿ ਹਾਦਸੇ ਸਮੇਂ ਬੱਸ 'ਚ 60 ਯਾਤਰੀ ਸਵਾਰ ਸਨ, ਪਰ ਕਿਸੇ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਯਾਤਰੀਆਂ ਨੂੰ ਬਾਅਦ ਵਿੱਚ ਵਿਕਲਪਿਕ ਪ੍ਰਬੰਧਾਂ ਰਾਹੀਂ ਉਨ੍ਹਾਂ ਦੀਆਂ ਮੰਜ਼ਿਲਾਂ 'ਤੇ ਭੇਜ ਦਿੱਤਾ ਗਿਆ।
ਗਣਤੰਤਰ ਦਿਵਸ ਤੋਂ ਪਹਿਲਾਂ ਹਾਈ ਅਲਰਟ! ਅੱਤਵਾਦੀਆਂ ਦੇ ਨਿਸ਼ਾਨੇ 'ਤੇ ਦੇਸ਼ ਦੇ ਵੱਡੇ ਮੰਦਰ
NEXT STORY