ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਆਂਧਰਾ ਪ੍ਰਦੇਸ਼ ਵਿੱਚ ਇੱਕ ਬੱਸ ਵਿੱਚ ਅੱਗ ਲੱਗਣ ਕਾਰਨ ਹੋਈਆਂ ਲੋਕਾਂ ਦੀਆਂ ਮੌਤਾਂ 'ਤੇ ਸੋਗ ਪ੍ਰਗਟ ਕੀਤਾ ਅਤੇ ਇਸ ਹਾਦਸੇ ਨੂੰ ਬਹੁਤ ਹੀ ਮੰਦਭਾਗਾ ਦੱਸਿਆ। ਰਾਸ਼ਟਰਪਤੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਇੱਕ ਦੁਖਦਾਈ ਬੱਸ ਅੱਗ ਹਾਦਸੇ ਵਿੱਚ ਕਈ ਲੋਕਾਂ ਦੇ ਮੌਤ ਹੋਣ ਦੀ ਖ਼ਬਰ ਬਹੁਤ ਹੀ ਮੰਦਭਾਗੀ ਹੈ। ਮੈਂ ਦੁਖੀ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੀ ਹਾਂ।"
ਪੜ੍ਹੋ ਇਹ ਵੀ : ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁਰਨੂਲ ਜ਼ਿਲ੍ਹੇ ਦੇ ਚਿਨਾਟੇਕੁਰ ਨੇੜੇ ਸ਼ੁੱਕਰਵਾਰ ਤੜਕੇ ਇੱਕ ਦੋਪਹੀਆ ਵਾਹਨ ਨਾਲ ਟਕਰਾਉਣ ਤੋਂ ਬਾਅਦ ਹੈਦਰਾਬਾਦ ਜਾ ਰਹੀ ਇੱਕ ਨਿੱਜੀ ਬੱਸ ਨੂੰ ਅੱਗ ਲੱਗ ਗਈ, ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਰਿਪੋਰਟਾਂ 20 ਤੋਂ ਵੱਧ ਲੋਕਾਂ ਦੇ ਮੌਤ ਹੋਣ ਦੀਆਂ ਮਿਲ ਰਹੀਆਂ ਹਨ। ਇਸ ਹਾਦਸੇ ਨਾਲ ਮੁੜ ਤੋਂ ਲੋਕਾਂ ਦੇ ਦਿਲ ਕੰਬ ਗਏ ਹਨ।
ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ
ਵੱਡੀ ਵਾਰਦਾਤ: ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਵੱਢ 'ਤਾ ਪੱਤਰਕਾਰ, ਫੈਲੀ ਸਨਸਨੀ
NEXT STORY