ਬਸਤੀ- ਉੱਤਰ-ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ 'ਚ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਸ਼ਰਧਾਲੂਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਰਸਤੇ 'ਚ ਹੀ ਪਲਟ ਗਈ। ਬੱਸ ਪਲਟਦੇ ਹੀ ਅੰਦਰ ਸਵਾਰ ਯਾਤਰੀਆਂ 'ਚ ਚੀਕ-ਚਿਹਾੜਾ ਪੈ ਗਿਆ। ਜਿਸ 'ਤੇ ਸਥਾਨਕ ਲੋਕਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸ਼ਰਧਾਲੂਆਂ ਨੂੰ ਨਾ ਸਿਰਫ ਬਾਹਰ ਕੱਢਇਆ ਸਗੋਂ ਐਂਬੂਲੈਂਸ ਬੁਲਾ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਭੇਜ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਸ ਨੂੰ ਸੂਚਨਾ ਦੇਣ ਦੇ ਬਾਵਜੂਦ ਪੁਲਸ ਟੀਮ ਕਾਫੀ ਦੇਰ ਬਾਅਦ ਪਹੁੰਚੀ।
ਦਰਅਸਲ, ਸ਼ਰਧਾਲੂਆਂ ਨਾਲ ਭਰੀ ਬੱਸ ਨੈਸ਼ਨਲ ਹਾਈਵੇ 'ਤੇ ਗੋਰਖਪੁਰ ਵੱਲ ਜਾ ਰਹੀ ਸੀ, ਬੱਸ ਅਜੇ ਕਪਤਾਨਗੰਜ ਚੌਰਾਹੇ 'ਤੇ ਪਹੁੰਚੀ ਹੀ ਸੀ ਕਿ ਇਹ ਬੇਕਾਬੂ ਹੋ ਕੇ ਪਲਟ ਗਈ। ਜਿਵੇਂ ਹੀ ਬੱਸ ਪਲਟ ਗਈ ਤਾਂ ਅੰਦਰ ਸਵਾਰ ਯਾਤਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ 'ਤੇ ਸਥਾਨਕ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਬੱਸ 'ਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਅਤੇ ਗੰਭੀਰ ਜ਼ਖਮੀ ਯਾਤਰੀਆਂ ਨੂੰ ਐਂਬੂਲੈਂਸ ਬੁਲਾ ਕੇ ਹਸਪਤਾਲ ਪਹੁੰਚਾਇਆ। ਤੁਹਾਨੂੰ ਦੱਸ ਦੇਈਏ ਕਿ ਬੱਸ 'ਚ ਸਵਾਰ ਦੋ ਦਰਜਨ ਯਾਤਰੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਨੇੜਲੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਆਂਧਰ ਪ੍ਰਦੇਸ਼ 'ਚ ਸੀਮੈਂਟ ਫੈਕਟਰੀ 'ਚ ਧਮਾਕਾ, 15 ਮਜ਼ਦੂਰ ਜ਼ਖਮੀ
NEXT STORY