ਬਹਾਦੁਰਗੜ੍ਹ- ਹਰਿਆਣਾ ਦੇ ਬਹਾਦੁਰਗੜ੍ਹ 'ਚ ਸੋਮਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਤੇਜ਼ ਰਫ਼ਤਾਰ ਬੱਸ ਅਚਾਨਕ ਪਲਟ ਗਈ, ਜਿਸ ਕਾਰਨ ਉਸ 'ਚ ਸਵਾਰ ਲਗਭਗ 35 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਬਹਾਦੁਰਗੜ੍ਹ ਦੇ ਟਰਾਮਾ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਾਰ ਦਾ ਟਾਇਰ ਫਟਣ ਨਾਲ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ
ਐਤਵਾਰ ਸਵੇਰੇ 10 ਵਜੇ ਰਾਜਧਾਨੀ ਦਿੱਲੀ ਦੇ ਰਾਵਲ ਨਗਰ ਖੇਤਰ ਸਥਿਤ ਸਿਗਨੇਚਰ ਬਰਿੱਜ ਕੋਲ ਲਗਭਗ 35 ਲੋਕ ਬੱਸ 'ਚ ਸਵਾਰ ਹੋ ਕੇ ਖਾਟੂ ਸ਼ਾਮ ਮੰਦਰ 'ਚ ਮੱਥਾ ਟੇਕਣ ਲਈ ਨਿਕਲੇ ਸਨ। ਸੋਮਵਾਰ ਸਵੇਰੇ ਖਾਟੂ ਸ਼ਾਮ ਦੇ ਦਰਸ਼ਨ ਕਰ ਕੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸਾ ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ 'ਤੇ ਸਥਿਤ ਰੋਹਦ ਪਿੰਡ ਨੇੜੇ ਵਾਪਰਿਆ। ਹਾਦਸੇ 'ਚ ਬੱਸ ਸਵਾਰ ਸਾਰੇ ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀ ਦਿੱਲੀ ਦੇ ਰਾਵਲ ਨਗਰ ਖੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਸੜਕ ਹਾਦਸੇ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਬੱਸ ਦਾ ਡਰਾਈਵਰ ਨਸ਼ੇ ਦੀ ਹਾਲਤ 'ਚ ਸੀ ਅਤੇ ਬੱਸ ਦੀ ਰਫ਼ਤਾਰ ਕਾਫ਼ੀ ਜ਼ਿਾਦਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਡਰਾਈਵਰ ਘਟਨਾ ਵਾਲੀ ਜਗ੍ਹਾ ਤੋਂ ਫਰਾਰ ਹੋ ਗਿਆ। ਉੱਥੇ ਹੀ ਪੁਲਸ ਉਸ ਦੀ ਭਾਲ 'ਚ ਲੱਗੀ ਹੋਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਆਸਕਰ 'ਚ ਮੁੜ ਭਾਰਤ ਦਾ ਨਾਂ ਹੋਇਆ ਰੌਸ਼ਨ, 'The Elephant Whisperers' ਨੇ ਜਿੱਤਿਆ ਐਵਾਰਡ
NEXT STORY