ਹੈਦਰਾਬਾਦ : ਤੇਲੰਗਾਨਾ ਦੇ ਸੂਰਿਆਪੇਟ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਨਿੱਜੀ ਬੱਸ ਅਤੇ ਲੋਹੇ ਦੀਆਂ ਛੜਾਂ ਨਾਲ ਭਰੇ ਟਰੱਕ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਪੰਜ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 12 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਨੇ ਕਿਹਾ ਕਿ ਹਾਦਸੇ ਦਾ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ
ਮੁੱਢਲੀ ਜਾਂਚ ਦੇ ਆਧਾਰ 'ਤੇ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 4.30 ਵਜੇ ਦੇ ਕਰੀਬ ਕੋਡਾਡ ਮੰਡਲ ਨੇੜੇ ਵਾਪਰਿਆ ਹੈ। ਹੈਦਰਾਬਾਦ ਤੋਂ ਆਂਧਰਾ ਪ੍ਰਦੇਸ਼ ਦੇ ਏਲੂਰੂ ਜਾ ਰਹੀ ਇੱਕ ਨਿੱਜੀ ਬੱਸ, ਜਿਸ ਵਿਚ 42 ਯਾਤਰੀ ਸਵਾਰ ਸਨ, ਪਿੱਛੇ ਤੋਂ ਇੱਕ ਲੋਹੇ ਦੀਆਂ ਛੜਾਂ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਬੱਸ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਦ੍ਰਿਸ਼ ਦੇਖ ਦੇ ਚੀਕ-ਚਿਹਾੜਾ ਪੈ ਗਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ "ਇਸ ਹਾਦਸੇ ਵਿੱਚ ਪੰਜ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਘੱਟੋ-ਘੱਟ 12 ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।" ਪੁਲਸ ਨੇ ਕਿਹਾ ਕਿ ਬੱਸ ਨਾਲ ਟਕਰਾਉਣ ਤੋਂ ਪਹਿਲਾਂ ਟਰੱਕ ਸ਼ਾਇਦ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ ਸੀ। ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ।
ਪੜ੍ਹੋ ਇਹ ਵੀ - ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਾਂਕੇ ਬਿਹਾਰੀ ਮੰਦਰ ’ਚ ਦਾਨ ਦੇ ਗਬਨ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ-'ਨਹੀਂ ਹੋਣ ਦਿਆਂਗੇ ਹੇਰਾ-ਫੇਰੀ'
NEXT STORY