ਨੈਸ਼ਨਲ ਡੈਸਕ- ਦੇਸ਼ ਦੀ ਆਬਾਦੀ ਦਾ ਵੱਡਾ ਹਿੱਸਾ ਰੋਜ਼ਾਨਾ ਸਫ਼ਰ ਕਰਨ ਲਈ ਬੱਸਾਂ ਦਾ ਸਹਾਰਾ ਲੈਂਦੇ ਹਨ। ਪਰ ਜੇਕਰ ਬੱਸ ਦਾ ਡਰਾਈਵਰ ਹੀ ਅਣਗਹਿਲੀ ਕਰ ਦੇਵੇ ਤਾਂ ਬੱਸ ਸਵਾਰ ਪੂਰੇ ਯਾਤਰੀਆਂ ਦੀ ਜਾਨ ਖ਼ਤਰੇ 'ਚ ਪੈ ਜਾਂਦੀ ਹੈ। ਇਸੇ ਦੌਰਾਨ ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਸਵੇਰੇ ਸਵਾਰੀਆਂ ਨਾਲ ਭਰੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 32 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 8 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਕਾਂਕੇਰ ਰੋਡਵੇਜ਼ ਦੀ ਇਹ ਬੱਸ ਪਖਾਂਜੂਰ ਤੋਂ ਜਗਦਲਪੁਰ ਜਾ ਰਹੀ ਸੀ। ਆਮਾਬੇੜਾ ਪਹੁੰਚਣ ਤੋਂ ਪਹਿਲਾਂ ਬੱਸ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾਈ ਅਤੇ ਫਿਰ ਇੱਕ ਪਾਸੇ ਪਲਟ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਦਾ ਡਰਾਈਵਰ ਅਤੇ ਕੰਡਕਟਰ ਨਸ਼ੇ ਦੀ ਹਾਲਤ ਵਿੱਚ ਸਨ।
ਇਹ ਵੀ ਪੜ੍ਹੋ- Reservation ਲਈ ਉਮੀਦਵਾਰ ਨੇ ਬਦਲ ਲਿਆ ਧਰਮ ! ਸੁਪਰੀਮ ਕੋਰਟ ਨੇ ਕਿਹਾ- 'ਇਹ ਤਾਂ ਨਵਾਂ ਹੀ Fraud...'
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਆਮਾਬੇੜਾ ਥਾਣੇ ਦੇ ਇੰਚਾਰਜ ਵਿਨੋਦ ਸਾਹੂ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਹੈ, ਜਦਕਿ ਹਾਦਸੇ ਤੋਂ ਬਾਅਦ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ ਹਨ, ਜਿਨ੍ਹਾਂ ਦੀ ਪੁਲਸ ਵੱਲੋਂ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਦੌੜੇ ਵਿਦਿਆਰਥੀ
NEXT STORY