ਕੁੱਲੂ- ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਦੇ ਸਬ-ਡਿਵੀਜ਼ਨ ਬੰਜਾਰ ਦੀ ਤੀਰਥਨ ਘਾਟੀ 'ਚ ਸ਼ਨੀਵਾਰ ਸਵੇਰੇ ਯਾਤਰੀਆਂ ਨਾਲ ਭਰੀ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਇਹ ਬੱਸ (ਐੱਚ.ਪੀ. 49ਏ-7074) ਬਠਾਹੜ ਤੋਂ ਕੁੱਲੂ ਵੱਲ ਆ ਰਹੀ ਸੀ, ਜਿਸ 'ਚ ਕਰੀਬ 50 ਯਾਤਰੀ ਸਵਾਰ ਸਨ। ਜਿਵੇਂ ਹੀ ਬੱਸ ਗੁਸ਼ੈਣੀ ਤੋਂ ਅੱਗੇ ਬਾੜੀਰੋਪਾ ਨਾਮਕ ਸਥਾਨ 'ਤੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਖੇਤਾਂ ਵੱਲ ਪਲਟ ਗਈ।
ਹਾਦਸੇ ਦੌਰਾਨ ਬੱਸ 'ਚ ਸਵਾਰ ਸਵਾਰੀਆਂ 'ਚ ਹਫੜਾ-ਦਫੜੀ ਮਚ ਗਈ ਪਰ ਖੁਸ਼ਕਿਸਮਤੀ ਨਾਲ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ। ਅੱਧੀ ਦਰਜਨ ਦੇ ਕਰੀਬ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਵਿਚ ਔਰਤਾਂ ਅਤੇ ਕਾਲਜ ਵਿਦਿਆਰਥਣਾਂ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਮੁੱਢਲੀ ਸਹਾਇਤਾ ਲਈ ਬੰਜਾਰ ਹਸਪਤਾਲ ਭੇਜਿਆ ਗਿਆ। ਚਸ਼ਮਦੀਦਾਂ ਮੁਤਾਬਕ ਜੇਕਰ ਬੱਸ ਪਲਟੀ ਖਾ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ ਅਤੇ ਕਈ ਲੋਕਾਂ ਦੀ ਜਾਨ ਜਾ ਸਕਦੀ ਸੀ।
ਡਰਾਈਵਰ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਬੱਸ ਦੀ ਸਪਰਿੰਗ ਬੈਲਟ ਦਾ ਟੁੱਟਣਾ ਹੈ। ਸੂਚਨਾ ਮਿਲਦੇ ਹੀ ਥਾਣਾ ਬੰਜਾਰ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਦੀ ਪੁਸ਼ਟੀ ਕਰਦਿਆਂ ACP ਸੰਜੀਵ ਚੌਹਾਨ ਨੇ ਦੱਸਿਆ ਕਿ ਪੁਲਸ ਟੀਮ ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਮਾਓਵਾਦੀ ਸੰਗਠਨ ਨੂੰ ਝਟਕਾ, ਸ਼ਾਹ ਦੇ ਦੌਰੇ ਤੋਂ ਪਹਿਲਾਂ 86 ਨਕਸਲੀਆਂ ਨੇ ਕੀਤਾ ਸਮੂਹਿਕ ਸਰੰਡਰ
NEXT STORY