ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੌਧਿਕ ਜਾਇਦਾਦ ਅਧਿਕਾਰ ਕਾਨੂੰਨ ਨੂੰ ਅਸਰਦਾਇਕ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦੇ ਹੋਏ ਅੱਜ ਕਿਹਾ ਕਿ ਨਕਲੀ ਉਤਪਾਦਾਂ ਦਾ ਕਾਰੋਬਾਰ ਗੰਭੀਰ ਸਮੱਸਿਆ ਦੇ ਰੂਪ ਵਿਚ ਉਭਰ ਰਿਹਾ ਹੈ। ਸ਼੍ਰੀ ਸਿੰਘ ਨੇ ਇਥੇ 'ਰਾਸ਼ਟਰੀ ਬੌਧਿਕ ਜਾਇਦਾਦ ਅਧਿਕਾਰ ਲਾਗੂ ਕਰਨ ਕਾਰਜਸ਼ਾਲਾ' ਦਾ ਉਦਘਾਟਨ ਕਰਦਿਆਂ ਕਿਹਾ ਕਿ ਨਕਲੀ ਉਤਪਾਦਾਂ ਦਾ ਕਾਰੋਬਾਰ ਸੰਗਠਿਤ ਜੁਰਮ ਦੇ ਤੌਰ 'ਤੇ ਉਭਰ ਰਿਹਾ ਹੈ ਅਤੇ ਇਹ ਗੰਭੀਰ ਸਮੱਸਿਆ ਹੈ। ਇਸ ਤਰ੍ਹਾਂ ਦੀਆਂ ਸਰਗਰਮੀਆਂ ਨਾਲ ਜੁਰਮਾਂ ਅਤੇ ਅੱਤਵਾਦੀਆਂ ਨੂੰ ਪੈਸੇ ਮੁਹੱਈਆ ਕਰਵਾਏ ਜਾਂਦੇ ਹਨ।
ਇਸ ਨਾਲ ਨਾਜਾਇਜ਼ ਧਨ ਇਕੱਠਾ ਕਰਨ ਨੂੰ ਵੀ ਸ਼ਹਿ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਬੌਧਿਕ ਜਾਇਦਾਦ ਅਧਿਕਾਰਾਂ ਸਬੰਧੀ ਪੂਰੀ ਤਰ੍ਹਾਂ ਜਾਗਰੂਕ ਅਤੇ ਜਾਣਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਇਸ ਸਬੰਧ ਵਿਚ ਪੂਰੀ ਤਰ੍ਹਾਂ ਸਿਖਲਾਈ ਵੀ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਬੌਧਿਕ ਜਾਇਦਾਦ ਅਧਿਕਾਰਾਂ ਦੀ ਉਲੰਘਣਾ ਰੋਕਣ 'ਚ ਮਦਦ ਮਿਲੇਗੀ। ਇਸ ਸਮੇਂ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਲੋਕਾਂ ਨੂੰ ਬੌਧਿਕ ਜਾਇਦਾਦ ਅਧਿਕਾਰਾਂ ਦੇ ਸਬੰਧ ਵਿਚ ਜਾਗਰੂਕ ਅਤੇ ਸੁਚੇਤ ਹੋਣਾ ਚਾਹੀਦਾ ਹੈ। ਇਸ ਮੌਕੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਸੰਬੋਧਨ ਕੀਤਾ।
ਟੈਕਸ ਵਿਭਾਗ ਦਾ ਸਾਬਕਾ ਰੇਲਮੰਤਰੀ ਪਵਨ ਬੰਸਲ ਦੇ ਘਰ ਛਾਪਾ
NEXT STORY