ਰਾਂਚੀ (ਝਾਰਖੰਡ)- ਰਾਂਚੀ ਦੇ ਇਕ ਕਾਰੋਬਾਰੀ ਨੇ ਇੱਥੇ ਆਪਣੇ ਅਪਾਰਟਮੈਂਟ ਦੀ 6ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਕਰੀਬ 10.30 ਵਜੇ ਹਿੰਦਪੀੜ੍ਹੀ ਥਾਣਾ ਖੇਤਰ 'ਚ ਵਾਪਰੀ। ਪੁਲਸ ਸੁਪਰਡੈਂਟ ਪਾਰਸ ਰਾਣਾ ਨੇ ਕਿਹਾ,''ਵਪਾਰੀ ਅਨੁਰਾਗ ਸਰਾਵਗੀ ਨੂੰ ਕਿਸੇ ਨਾਲ ਫੋਨ 'ਤੇ ਤੇਜ਼ ਆਵਾਜ਼ 'ਚ ਗੱਲ ਕਰਦੇ ਹੋਏ ਸੁਣਿਆ ਗਿਆ ਸੀ। ਉਨ੍ਹਾਂ ਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਚਾਨਕ ਅਪਾਰਟਮੈਂਟ ਦੀ 6ਵੀਂ ਮੰਜ਼ਲ ਤੋਂ ਛਾਲ ਮਾਰ ਦਿੱਤੀ।''
ਰਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਕਮਰੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ। ਕੋਤਵਾਲੀ ਪੁਲਸ ਥਾਣੇ ਦੇ ਪੁਲਸ ਡਿਪਟੀ ਸੁਪਰਡੈਂਟ ਪ੍ਰਕਾਸ਼ ਸੋਏ ਨੇ ਦੱਸਿਆ ਕਿ ਘਟਨਾ ਦੇ ਸਮੇਂ ਸਰਾਵਗੀ ਦੇ ਬਜ਼ੁਰਗ ਮਾਤਾ-ਪਿਤਾ ਅਪਾਰਟਮੈਂਟ ਦੀ ਪਹਿਲੀ ਮੰਜ਼ਲ 'ਤੇ ਸਨ, ਜਦੋਂ ਕਿ ਉਨ੍ਹਾਂ ਦੀ ਪਤਨੀ ਅਤੇ ਬੱਚੇ ਉੱਥੇ ਮੌਜੂਦ ਨਹੀਂ ਸੀ। ਸੋਏ ਨੇ ਦੱਸਿਆ,''ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਹੈ।'' ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਡੀਐੱਸਪੀ ਨੇ ਦੱਸਿਆ ਕਿ ਸਰਾਵਗੀ ਦੀ ਪਤਨੀ ਦੇ ਰਾਂਚੀ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਮੌਤ ਦੇ ਸੰਬੰਧ 'ਚ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਰਾਜ ਸਭਾ 'ਚ 97 ਮਿੰਟ ਬੋਲੇ ਪਰ ਟਰੰਪ ਦੇ ਦਾਅਵਿਆਂ 'ਤੇ ਰਹੇ ਚੁੱਪ : ਕਾਂਗਰਸ
NEXT STORY