ਨਵੀਂ ਦਿੱਲੀ (ਭਾਸ਼ਾ) - ਚੋਣ ਕਮਿਸ਼ਨ ਨੇ ਮੰਗਲਵਾਰ ਕਿਹਾ ਕਿ 4 ਸੂਬਿਆਂ ’ਚ ਵਿਧਾਨ ਪ੍ਰੀਸ਼ਦ ਦੀਆਂ ਪੰਜ ਖਾਲੀ ਸੀਟਾਂ ਨੂੰ ਭਰਨ ਲਈ 12 ਜੁਲਾਈ ਨੂੰ ਉਪ ਚੋਣ ਕਰਵਾਈ ਜਾਏਗੀ। ਪੰਜ ’ਚੋਂ ਤਿੰਨ ਸੀਟਾਂ ’ਤੇ ਵਿਧਾਨ ਪ੍ਰੀਸ਼ਦ ਦੇ ਮੈਂਬਰਾਂ ਨੇ ਅਸਤੀਫ਼ੇ ਦਿੱਤੇ ਹਨ, ਜਦਕਿ ਬਾਕੀ 2 ਸੀਟਾਂ ’ਤੇ ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਲਈ ਉਪ ਚੋਣਾਂ ਜ਼ਰੂਰੀ ਹੋ ਗਈਆਂ ਹਨ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਨੇ ਜਨਵਰੀ ’ਚ ਵਿਧਾਨ ਪ੍ਰੀਸ਼ਦ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ
ਮਿਲੀ ਜਾਣਕਾਰੀ ਅਨੁਸਾਰ ਧਾਰਵਾੜ ਕੇਂਦਰੀ ਵਿਧਾਨ ਸਭਾ ਸੀਟ ਤੋਂ ਟਿਕਟ ਨਾ ਮਿਲਣ ਕਾਰਨ ਉਹ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਉਹ ਪਹਿਲਾਂ ਵੀ ਇਸ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਮੁੜ ਭਾਜਪਾ ’ਚ ਸ਼ਾਮਲ ਹੋ ਗਏ ਸਨ। ਬਿਹਾਰ ਤੇ ਆਂਧਰਾ ਪ੍ਰਦੇਸ਼ ’ਚ ਇਕ-ਇਕ ਸੀਟ ਮੌਜੂਦਾ ਮੈਂਬਰਾਂ ਨੂੰ ਅਯੋਗ ਹੋਣ ਕਾਰਨ ਖਾਲੀ ਹੋਈ ਹੈ। ਆਂਧਰਾ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੀ ਇਕ ਸੀਟ ਅਪ੍ਰੈਲ ’ਚ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਐੱਮ. ਐੱਲ. ਸੀ. ਸ਼ੇਖ ਮੁਹੰਮਦ ਇਕਬਾਲ ਵਲੋਂ ਪਾਰਟੀ ਤੇ ਮੈਂਬਰੀ ਤੋਂ ਅਸਤੀਫਾ ਦੇਣ ਕਾਰਨ ਖਾਲੀ ਹੋ ਗਈ ਸੀ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਸੀਟਾਂ ਨੂੰ ਛੱਡ ਕੇ ਯੂ. ਪੀ. ਦੀਆਂ 78 ਸੀਟਾਂ ਦੀ ਸਮੀਖਿਆ ਕਰੇਗੀ ਭਾਜਪਾ
NEXT STORY