ਨੈਸ਼ਨਲ ਡੈਸਕ : ਚੋਣ ਕਮਿਸ਼ਨ ਵੱਲੋਂ ਦੇਸ਼ 'ਚ 5 ਵਿਧਾਨ ਸਭਾ ਸੀਟਾਂ ਤੇ ਇੱਕ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸੀਟਾਂ 'ਤੇ 6 ਅਕਤੂਬਰ 2026 ਨੂੰ ਵੋਟਾਂ ਪਾਈਆਂ ਜਾਣਗੀਆਂ ਤੇ ਵੋਟਾਂ ਦੀ ਗਿਣਤੀ 9 ਅਕਤੂਬਰ ਨੂੰ ਹੋਵੇਗੀ। ਇਹ ਚੋਣਾਂ ਵੱਖ-ਵੱਖ ਸੂਬਿਆਂ 'ਚ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਅਸਤੀਫ਼ਿਆਂ ਕਾਰਨ ਖਾਲੀ ਹੋਈਆਂ ਸੀਟਾਂ 'ਤੇ ਕਰਵਾਈਆਂ ਜਾ ਰਹੀਆਂ ਹਨ।
ਚੋਣ ਕਮਿਸ਼ਨ ਅਨੁਸਾਰ ਤਾਮਿਲਨਾਡੂ ਦੀਆਂ ਮਦੁਰਾਂਤਕਮ ਤੇ ਧਾਰਾਪੁਰਮ ਵਿਧਾਨ ਸਭਾ ਸੀਟਾਂ, ਪੁਡੂਚੇਰੀ ਦੀ ਥੱਟਨਚਾਵਡੀ ਵਿਧਾਨ ਸਭਾ ਸੀਟ ਅਤੇ ਪੱਛਮੀ ਬੰਗਾਲ ਦੀਆਂ ਰੇਜੀਨਗਰ ਤੇ ਨੰਦੀਗ੍ਰਾਮ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ ਅਸਾਮ ਦੀ ਨੌਗਾਂਵ ਲੋਕ ਸਭਾ ਸੀਟ 'ਤੇ ਵੀ ਵੋਟਾਂ ਪਾਈਆਂ ਜਾਣਗੀਆਂ।
ਇਹ ਜ਼ਿਮਨੀ ਚੋਣਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਅਸਤੀਫ਼ਿਆਂ ਤੋਂ ਬਾਅਦ ਹੋ ਰਹੀਆਂ ਹਨ। ਅਸਾਮ ਦੀ ਨੌਗਾਂਵ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਪ੍ਰਦਿਊਤ ਬੋਰਦੋਲੋਈ ਨੇ ਅਸਤੀਫ਼ਾ ਦਿੱਤਾ ਸੀ। ਪੱਛਮੀ ਬੰਗਾਲ ਦੀ ਰੇਜੀਨਗਰ ਸੀਟ ਤੋਂ ਵਿਧਾਇਕ ਹੁਮਾਯੂੰ ਕਬੀਰ ਅਤੇ ਨੰਦੀਗ੍ਰਾਮ ਸੀਟ ਤੋਂ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਅਸਤੀਫ਼ਾ ਦਿੱਤਾ ਸੀ। ਤਾਮਿਲਨਾਡੂ ਦੀ ਮਦੁਰਾਂਤਕਮ ਸੀਟ ਤੋਂ ਵਿਧਾਇਕ ਮਰਾਗਥਮ ਕੁਮਾਰਵੇਲ ਅਤੇ ਧਾਰਾਪੁਰਮ ਤੋਂ ਪੀ. ਸਤਿਆਭਾਮਾ ਨੇ ਅਸਤੀਫ਼ਾ ਦਿੱਤਾ ਸੀ। ਇਸੇ ਤਰ੍ਹਾਂ ਪੁਡੂਚੇਰੀ ਦੀ ਥੱਟਨਚਾਵਡੀ ਸੀਟ ਤੋਂ ਵਿਧਾਇਕ ਐੱਨ. ਰੰਗਾਸਾਮੀ ਵੱਲੋਂ ਅਸਤੀਫ਼ਾ ਦਿੱਤਾ ਗਿਆ ਸੀ।
ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦੀ ਪ੍ਰਕਿਰਿਆ 9 ਸਤੰਬਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 16 ਸਤੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 17 ਸਤੰਬਰ ਨੂੰ ਕੀਤੀ ਜਾਵੇਗੀ, ਜਦੋਂ ਕਿ ਉਮੀਦਵਾਰ 19 ਸਤੰਬਰ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਇਸ ਤੋਂ ਬਾਅਦ 6 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 9 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਸਾਲ ਦੀ 97 ਲੱਖ ਰੁਪਏ ਮਿਲੇਗੀ ਤਨਖਾਹ
NEXT STORY