ਨਵੀਂ ਦਿੱਲੀ— ਆਲ ਇੰਡੀਆ ਇਮਾਮ ਆਰਗਨਾਈਜੇਸ਼ਨ ਦੇ ਮੁਖੀਆ ਇਮਾਮ ਉਮਰ ਅਹਿਮਦ ਇਲਿਆਸੀ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। ਇਲਿਆਸੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਤੁਹਾਡਾ ਲੋਕਤੰਤਰੀ ਹਥਿਆਰ ਹੈ ਪਰ ਇਹ ਸ਼ਾਂਤੀਪੂਰਨ ਢੰਗ ਨਾਲ ਹੋਣ ਚਾਹੀਦੇ। ਇਲਿਆਸੀ ਨੇ ਕਿਹਾ,''ਮੈਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਸ਼ਾਂਤੀ ਬਣਾਏ ਰੱਖਣੀ ਚਾਹੀਦੀ। ਵਿਰੋਧ ਪ੍ਰਦਰਸ਼ਨ ਕਰਨਾ ਸਾਡਾ ਲੋਕਤੰਤਰੀ ਅਧਿਕਾਰ ਹੈ ਅਤੇ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਅਜਿਹਾ ਕਰਨਾ ਚਾਹੀਦਾ।'' ਉਨ੍ਹਾਂ ਨੇ ਇਸ ਮਸਲੇ 'ਤੇ ਪੀ.ਐੱਮ. ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ 50 ਮੈਂਬਰੀ ਵਫ਼ਦ ਦੇ ਮੁਲਾਕਾਤ ਕਰਨ ਦੀ ਗੱਲ ਵੀ ਕਹੀ।
ਆਲ ਇੰਡੀਆ ਇਮਾਮ ਆਰਗਨਾਈਜੇਸ਼ਨ (ਸੰਗਠਨ) ਅਨੁਸਾਰ ਦੇਸ਼ ਭਰ ਦੇ ਕਰੀਬ 5 ਲੱਖ ਇਮਾਮ ਉਸ ਨਾਲ ਜੁੜੇ ਹੋਏ ਹਨ। ਦੁਨੀਆ ਭਰ 'ਚ ਇਸ ਨੂੰ ਇਮਾਮਾਂ ਦੇ ਸਭ ਤੋਂ ਵੱਡੇ ਸੰਗਠਨ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਪੂਰਬ-ਉੱਤਰ ਤੋਂ ਲੈ ਕੇ ਦਿੱਲੀ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਹਿੰਸਕ ਪ੍ਰਦਰਸ਼ਨ ਹੋਏ ਹਨ। ਹਾਲ ਹੀ 'ਚ ਮੋਦੀ ਨੇ ਵੀ ਇਕ ਪ੍ਰੋਗਰਾਮ 'ਚ ਸ਼ਾਂਤੀ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਹਿੰਸਾ ਕਰਨ ਵਾਲੇ ਖੁਦ ਸੋਚਣ ਕਿ ਉਨ੍ਹਾਂ ਨੇ ਜੋ ਕੀਤਾ, ਕੀ ਉਹ ਸਹੀ ਸੀ। ਦੱਸਣਯੋਗ ਹੈ ਕਿ ਦਿੱਲੀ ਦੀ ਜਾਮੀਆ ਯੂਨੀਵਰਸਿਟੀ, ਸੀਲਮਪੁਰ ਇਲਾਕੇ ਅਤੇ ਲਖਨਊ ਦੇ ਨਦਵਾ ਕਾਲਜ 'ਚ ਇਸ ਐਕਟ ਵਿਰੁੱਧ ਹਿੰਸਕ ਪ੍ਰਦਰਸ਼ਨ ਹੋਏ ਸਨ।
ਸ਼ਿਮਲਾ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਰੱਖਿਆ ਦੇ ਸਖਤ ਪ੍ਰਬੰਧ
NEXT STORY