ਨਵੀਂ ਦਿੱਲੀ— ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਵਿਰੋਧ ਪ੍ਰਦਰਸ਼ਨ ਲਈ ਭਾਜਪਾ 'ਤੇ ਦੋਸ਼ ਲਗਾਉਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਉਨ੍ਹਾਂ ਦੇ ਸਾਬਕਾ ਸਹਿਯੋਗੀ ਕੁਮਾਰ ਵਿਸ਼ਵਾਸ ਨੇ ਵੱਡਾ ਹਮਲਾ ਬੋਲਿਆ ਹੈ। ਵਿਸ਼ਵਾਸ ਨੇ ਇਕ ਟਵੀਟ ਕਰ ਕੇ 'ਆਪ' 'ਤੇ ਉੱਥੇ ਆਪਣੇ ਗੁੰਡਿਆਂ ਨੂੰ ਬਿਠਾਉਣ ਦਾ ਦੋਸ਼ ਲਗਾਇਆ।
ਦੱਸਣਯੋਗ ਹੈ ਕਿ ਕੇਜਰੀਵਾਲ ਨੇ ਇਕ ਟਵੀਟ ਕਰ ਕੇ ਕਿਹਾ ਸੀ ਕਿ ਭਾਜਪਾ ਸ਼ਾਹੀਨ ਬਾਗ 'ਤੇ ਗੰਦੀ ਰਾਜਨੀਤੀ ਕਰ ਰਹੀ ਹੈ। ਇਸ 'ਤੇ ਵਿਸ਼ਵਾਸ ਨੇ ਟਵੀਟ ਕਰ ਕੇ ਕੇਜਰੀਵਾਲ ਅਤੇ 'ਆਪ' 'ਤੇ ਹਮਲਾ ਬੋਲਿਆ। ਵਿਸ਼ਵਾਸ ਨੇ ਕੇਜਰੀਵਾਲ 'ਤੇ ਧੋਖਾ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ,''ਆਪਣੇ ਅਮਾਨਤੀ ਗੁੰਡਿਆਂ ਨੂੰ ਭੇਜ ਕੇ ਬਿਠਾਓ ਤੁਸੀਂ ਅਤੇ ਉਠਾਉਣ ਦੂਜੇ?''
ਕੇਜਰੀਵਾਲ ਨੇ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਸੀ ਕਿ ਸ਼ਾਹੀਨ ਬਾਗ 'ਚ ਬੰਦ ਰਸਤੇ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਨੇ ਇਸ ਲਈ ਸਿੱਧੇ ਤੌਰ 'ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ। ਕੇਜਰੀਵਾਲ ਨੇ ਲਿਖਿਆ,''ਭਾਜਪਾ ਨਹੀਂ ਚਾਹੁੰਦੀ ਕਿ ਰਸਤੇ ਖੁੱਲ੍ਹਣ। ਭਾਜਪਾ ਗੰਦੀ ਰਾਜਨੀਤੀ ਕਰ ਰਹੀ ਹੈ।'' ਨਵੀਂ ਦਿੱਲੀ ਵਿਧਾਨ ਸਭਾ ਤੋਂ ਚੋਣ ਮੈਦਾਨ 'ਚ ਉਤਰੇ ਕੇਜਰੀਵਾਲ ਨੇ ਭਾਜਪਾ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਸ ਦੇ ਨੇਤਾਵਾਂ ਨੂੰ ਤੁਰੰਤ ਸ਼ਾਹੀਨ ਬਾਗ ਜਾ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਰਸਤਾ ਖੁੱਲ੍ਹਵਾਉਣਾ ਚਾਹੀਦਾ।
ਰੋਹਤਕ ਦੀ ਸੁਨਾਰੀਆ ਜੇਲ 'ਚ ਰਾਮ ਰਹੀਮ ਤੇ ਹਨੀਪ੍ਰੀਤ ਦੀ ਹੋਈ ਮੁਲਾਕਾਤ
NEXT STORY