ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਦਿੱਲੀ ਦੇ ਹਾਲਾਤ ਹੋਰ ਵੀ ਜ਼ਿਆਦਾ ਖਰਾਬ ਹੋ ਗਏ ਹਨ। ਉੱਤਰ-ਪੂਰਬੀ ਦਿੱਲੀ ਦੇ ਜਾਫਰਾਬਾਦ, ਮੌਜਪੁਰ, ਚਾਂਦਬਾਗ ਸਮੇਤ ਕਈ ਇਲਾਕਿਆਂ 'ਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਦਿੱਲੀ ਪੁਲਸ ਨੇ ਚਾਰ ਥਾਵਾਂ 'ਤੇ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸੀ.ਆਰ.ਪੀ.ਐੱਫ. ਦੀਆਂ 35 ਟੁਕੜੀਆਂ ਨੂੰ ਇਨ੍ਹਾਂ ਇਲਾਕਿਆਂ 'ਚ ਤਾਇਨਾਤ ਕੀਤਾ ਗਿਆ ਹੈ। ਉਥੇ ਹੀ ਗਾਜ਼ਿਆਬਾਦ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਪ੍ਰਦੂਸ਼ਣ ਦੀ ਮਾਰ ਹੇਠ ਚੀਨ ਤੇ ਦੱਖਣ ਏਸ਼ੀਆ, ਦਿੱਲੀ ਦੁਨੀਆ ਦੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ
NEXT STORY