ਨਵੀਂ ਦਿੱਲੀ — ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਨਵੇਂ ਨਾਗਰਿਕਤਾ ਕਾਨੂੰਨ ਖਿਲਾਫ ਹਿੰਸਕ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕੁਝ ਇਲਾਕਿਆਂ 'ਚ ਸੁਰੱਖਿਆ ਦੇ ਮੱਦੇਨਜ਼ਰ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪ੍ਰਯਾਗਰਾਜ 'ਚ ਵੀ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਕਰੀਬ 200 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 20 ਲੋਕ ਨਾਮਜ਼ਦ ਕੀਤੇ ਗਏ ਜਦਕਿ 1000 ਤੋਂ ਜ਼ਿਆਦਾ ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਹੋਇਆ ਹੈ। ਪ੍ਰਯਾਗਰਾਜ 'ਚ ਕੱਲ ਸਵੇਰੇ 10 ਵਜੇ ਤਕ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਲਖਨਊ, ਮੇਰਠ, ਅਲੀਗੜ੍ਹ, ਗਾਜ਼ੀਆਬਾਦ ਤੇ ਬਰੇਲੀ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।
ਕੁੱਤੇ ਨੂੰ ਪਾਲਣ ਨਾਲ ਹੋ ਰਿਹੈ ਗੰਭੀਰ ਇਨਫੈਕਸ਼ਨ, ਐਂਟੀਬਾਇਓਟਿਕਸ ਵੀ ਬੇਅਸਰ
NEXT STORY