ਆਸਾਮ— ਨਾਗਰਿਕਤਾ ਸੋਧ ਬਿੱਲ (ਸੀ. ਏ. ਬੀ.) 'ਤੇ ਸੰਸਦ ਦੀ ਮੋਹਰ ਲੱਗ ਗਈ ਪਰ ਇਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਆਸਾਮ ਦੀ ਰਾਜਧਾਨੀ ਗੁਹਾਟੀ ਅਤੇ ਡਿਬਰੂਗੜ੍ਹ ਸਣੇ ਕਈ ਇਲਾਕਿਆਂ 'ਚ ਪ੍ਰਦਰਸ਼ਨ ਹੋ ਰਿਹਾ ਹੈ। ਇਸ ਕਾਰਨ ਹੁਣ ਆਸਾਮ ਜਾ ਰਹੀਆਂ ਫਲਾਈਟਾਂ ਨੂੰ ਰੱਦ ਕੀਤਾ ਜਾ ਰਿਹਾ ਹੈ। ਵਿਸਤਾਰਾ, ਇੰਡੀਗੋ ਅਤੇ ਸਪਾਈਸਜੈੱਟ ਨੇ ਆਪਣੀਆਂ ਦਰਜਨਾਂ ਫਲਾਈਟਾਂ ਨੂੰ 13 ਦਸੰਬਰ ਤਕ ਕੈਂਸਲ ਕਰ ਦਿੱਤਾ ਹੈ।
ਸਪਾਈਸ ਜੈੱਟ ਨੇ ਆਪਣੀਆਂ ਉਡਾਣਾਂ ਨੂੰ ਰੱਦ ਕਰਨ ਲਈ ਆਸਾਮ 'ਚ ਹਿੰਸਕ ਪ੍ਰਦਰਸ਼ਨਾਂ ਨੂੰ ਕਾਰਣ ਦੱਸਿਆ ਹੈ। ਅਧਿਕਾਰੀਆਂ ਮੁਤਾਬਕ ਗੁਹਾਟੀ ਅਤੇ ਡਿਬਰੂਗੜ੍ਹ ਜਾਣ ਵਾਲੀਆਂ ਫਲਾਈਟਾਂ ਦੇ ਰੱਦ ਹੋਣ ਮਗਰੋਂ ਯਾਤਰੀਆਂ ਦੇ ਪੈਸੇ ਵਾਪਸ ਕਰ ਦਿੱਤੇ ਜਾਣਗੇ।
ਨਾਗਰਿਕਤਾ ਸੋਧ ਬਿੱਲ ਖਿਲਾਫ ਬੁੱਧਵਾਰ ਦੀ ਸ਼ਾਮ ਗੁਹਾਟੀ 'ਚ ਕਰਫਿਊ ਲਗਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਈ ਵਾਹਨਾਂ ਨੂੰ ਅੱਗ ਲਗਾ ਚੁੱਕੇ ਹਨ। ਆਸਾਮ 'ਚ ਸਟੂਡੈਂਟ ਸੰਗਠਨਾਂ ਦੀ ਅਗਵਾਈ 'ਚ ਚੱਲ ਰਹੇ ਪ੍ਰਦਰਸ਼ਨਾਂ 'ਚ ਕਾਫੀ ਤੋੜ-ਫੋੜ ਕੀਤੀ ਗਈ ਸੀ। ਅਸਾਮ 'ਚ ਗੁਹਾਟੀ, ਰਾਜਧਾਨੀ ਦਿਸਪੁਰ ਅਤੇ ਦੂਜੇ ਸੰਕਟਗ੍ਰਸਤ ਸਥਾਨਾਂ 'ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। 10 ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਰਾਜ ਸਭਾ 'ਚ 125-105 ਨਾਲ ਪਾਸ ਹੋਣ ਦੇ ਨਾਲ ਹੀ ਨਾਗਰਿਕਤਾ ਸੋਧ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਪ੍ਰਵਾਨਗੀ ਮਿਲ ਗਈ। ਇਸ ਦੇ ਨਾਲ ਹੀ ਭਾਰਤ ਦੇ 3 ਗੁਆਂਢੀ ਦੇਸ਼ਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿਚ ਧਾਰਮਿਕ ਆਧਾਰ 'ਤੇ ਤੰਗ ਪ੍ਰੇਸ਼ਾਨ ਹੋਣ ਵਾਲੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਹਾਸਲ ਕਰਨ ਦਾ ਅਧਿਕਾਰ ਮਿਲ ਗਿਆ।
ਝਾਰਖੰਡ ਵਿਧਾਨ ਸਭਾ ਚੋਣਾਂ : ਤੀਜੇ ਪੜਾਅ 'ਚ ਹੋਵੇਗਾ 309 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
NEXT STORY