ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ 18 ਜੂਨ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਹੈ। ਇਸ ਸਬੰਧੀ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਿਭਾਗ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਮੀਟਿੰਗ ਵਿਚ ਸਟਾਫ਼ ਸਿਲੈਕਸ਼ਨ ਕਮਿਸ਼ਨ ਹਮੀਰਪੁਰ ਨੂੰ ਭੰਗ ਕਰਨ ਦੀ ਥਾਂ ਬਦਲਵੀਂ ਸੰਸਥਾ ਦੇ ਗਠਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਬਜਟ ਐਲਾਨਾਂ ਅਤੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਸਮੇਤ ਹੋਰ ਫੈਸਲੇ ਲਏ ਜਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਵਿਭਾਗਾਂ ਵੱਲੋਂ ਲਿਆਂਦੇ ਹੋਰ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਕਿੰਨੌਰ ਦੌਰੇ ਤੋਂ ਪਰਤ ਕੇ ਨਿਵੇਸ਼ਕਾਂ ਨਾਲ ਦੂਜੇ ਦੌਰ ਦੀ ਬੈਠਕ ਕਰਨਗੇ। ਇਸ ਤੋਂ ਪਹਿਲਾਂ ਪਿਛਲੇ ਬੁੱਧਵਾਰ ਨੂੰ ਪਹਿਲੇ ਦੌਰ ਦੀ ਬੈਠਕ ਕਰਕੇ ਉਹ ਨਿਵੇਸ਼ਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣ ਚੁੱਕੇ ਹਨ।
ਬਿਹਾਰ 'ਚ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ED ਨੇ ਕੀਤੀ ਛਾਪੇਮਾਰੀ, 7.5 ਕਰੋੜ ਰੁਪਏ ਜ਼ਬਤ
NEXT STORY