ਨਵੀਂ ਦਿੱਲੀ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰੀ ਕੈਬਨਿਟ ਦੀ ਮੀਟਿੰਗ ਸੱਦੀ ਗਈ, ਜਿਸ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਤੇ ਕਈ ਅਹਿਮ ਫ਼ੈਸਲੇ ਵੀ ਲਏ ਗਏ। ਇਸ ਮੀਟਿੰਗ ਤੋਂ ਸਭ ਤੋਂ ਵੱਡੀ ਖ਼ਬਰ ਰਾਜਸਥਾਨ ਸੂਬੇ ਬਾਰੇ ਸਾਹਮਣੇ ਆ ਰਹੀ ਹੈ, ਜਿੱਥੇ ਸਰਕਾਰ ਨੇ ਕੋਟਾ-ਬੁੰਦੀ 'ਚ ਨਵਾਂ ਗ੍ਰੀਨਫੀਲਡ ਏਅਰਪੋਰਟ ਬਣਾਉਣ ਦੇ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਸਰਕਾਰ ਨੇ ਇਸ ਪ੍ਰਾਜੈਕਟ ਲਈ 1,507 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਲਗਾਇਆ ਹੈ ਤੇ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਨੂੰ ਇਸ ਦੇ ਨਿਰਮਾਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਸ ਏਅਰਪੋਰਟ ਦੇ ਨਿਰਮਾਣ ਲਈ ਰਾਜਸਥਾਨ ਸਰਕਾਰ ਨੇ ਏਅਰਪੋਰਟ ਦੇ ਨਿਰਮਾਣ ਲਈ 440 ਹੈਕਟੇਅਰ ਜ਼ਮੀਨ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੂੰ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਓਡੀਸ਼ਾ ਦੇ ਭੁਵਨੇਸ਼ਵਰ 'ਚ 6 ਲੇਨ ਰਿੰਗ ਰੋਡ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਿਰਮਾਣ 'ਤੇ ਅਨੁਮਾਨਤ ਲਾਗਤ 8,307 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨੂੰ ਕੈਬਨਿਟ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।
#WATCH | Delhi: Union Minister Ashwini Vaishnaw says, "The cabinet has approved the development of Green Field Airport- the Kota-Bundi Airport in Rajasthan at an estimated cost of Rs 1,507 crores... The Terminal building spans an area of 20,000 sqm with a 3200 metre long runway.… pic.twitter.com/yxCI5NFCFt
— ANI (@ANI) August 19, 2025
ਇਹ ਵੀ ਪੜ੍ਹੋ- ਵੱਡੀ ਕਾਰਵਾਈ ; ਤਹਿਸੀਲਦਾਰ ਹੋਇਆ ਸਸਪੈਂਡ ! ਕਾਰਨ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜ ਸਭਾ 'ਚ ਗੁੰਜਿਆਂ ਸੋਸ਼ਲ ਮੀਡੀਆ 'ਤੇ ਕਾਰਵਾਈ ਤੋਂ ਬਾਹਰ ਰੱਖੇ ਬਿਆਨ ਦਿਖਾਉਣ ਦਾ ਮੁੱਦਾ
NEXT STORY