ਨੈਸ਼ਨਲ ਡੈਸਕ: ਤਾਮਿਲਨਾਡੂ ਵਿਚ ਦੇਰ ਰਾਤ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਬਰਖ਼ਾਸਤ ਕਰਨ ਦੇ ਮਾਮਲੇ ਵਿਚ ਨਾਟਕੀ ਮੋੜ ਆ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਪਾਲ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਅਤੇ ਬਾਲਾਜੀ ਦਾ ਮੰਤਰੀ ਦਾ ਅਹੁਦਾ ਬਹਾਲ ਕਰ ਦਿੱਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Asian Games 2023: ਰੋਹਿਤ-ਵਿਰਾਟ ਨਹੀਂ ਸਗੋਂ ਇਹ ਖਿਡਾਰੀ ਕਰੇਗਾ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ
ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਰਾਜਪਾਲ ਆਰ.ਐੱਨ. ਰਵੀ ਦੇ ਫ਼ੈਸਲੇ 'ਤੇ ਦਖ਼ਲ ਦਿੰਦੇ ਹੋਏ ਹੁਕਮ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਨੇ ਰਾਜਪਾਲ ਨੂੰ ਕਾਨੂੰਨੀ ਰਾਏ ਮਿਲਣ ਤੱਕ ਫ਼ੈਸਲੇ ਨੂੰ ਟਾਲਣ ਲਈ ਕਿਹਾ ਹੈ। ਸੂਤਰਾਂ ਮੁਤਾਬਕ ਅਟਾਰਨੀ ਜਨਰਲ ਦੇ ਫ਼ੈਸਲੇ ਤੋਂ ਬਾਅਦ ਇਹ ਤੈਅ ਹੋਵੇਗਾ ਕਿ ਮੰਤਰੀ ਸੇਂਥਿਲ ਬਾਲਾਜੀ ਮੰਤਰੀ ਬਣੇ ਰਹਿਣਗੇ ਜਾਂ ਨਹੀਂ। ਇਸ ਸਬੰਧੀ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਵੀ ਸੇਂਥਿਲ ਬਾਲਾਜੀ ਮੰਤਰੀ ਵਜੋਂ ਬਣੇ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਵੀ ਹੋਵੇਗੀ AI ਦੀ ਵਰਤੋਂ, ਇਸ ਵਿਭਾਗ ਤੋਂ ਹੋਣ ਜਾ ਰਹੀ ਸ਼ੁਰੂਆਤ
ਇਸ ਤੋਂ ਪਹਿਲਾਂ ਤਮਿਲਨਾਡੂ ਦੇ ਰਾਜਪਾਲ ਆਰ.ਐੱਨ. ਰਵੀ ਨੇ ਨੌਕਰੀ ਬਦਲੇ ਨਕਦੀ ਘਪਲੇ ਵਿਚ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਵੀਰਵਾਰ ਨੂੰ ਕੈਬਨਿਟ ਤੋਂ ਬਰਖ਼ਾਸਤ ਕਰ ਦਿੱਤਾ ਸੀ। ਉੱਥੇ ਹੀ, ਤਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਕਿਹਾ ਸੀ ਕਿ ਸਰਕਾਰ ਇਸ ਨੂੰ ਕਾਨੂੰਨੀ ਤੌਰ 'ਤੇ ਚੁਣੌਤੀ ਦੇਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Governor vs Government: ਰਾਜਪਾਲ ਨੇ ਬਾਲਾਜੀ ਨੂੰ ਕੈਬਨਿਟ 'ਚੋਂ ਕੱਢਿਆ, ਫ਼ੈਸਲੇ ਨੂੰ ਚੁਣੌਤੀ ਦੇਵੇਗੀ ਸਰਕਾਰ
NEXT STORY