ਨਵੀਂ ਦਿੱਲੀ (ਭਾਸ਼ਾ)- ਰਾਖਵੀਂ ਸ਼੍ਰੇਣੀ ਦੇ ‘ਫਰਜ਼ੀ’ ਸਰਟੀਫਿਕੇਟ ਜਾਰੀ ਕਰਨ ਅਤੇ ਉਨ੍ਹਾਂ ਦੀ ਵਰਤੋਂ ਪੱਛਮੀ ਬੰਗਾਲ ਦੀ ਮੈਡੀਕਲ ਯੂਨੀਵਰਸਿਟੀ ’ਚ ਦਾਖਲੇ ਲਈ ਕੀਤੇ ਜਾਣ ਸਬੰਧੀ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਕਰਵਾਏ ਜਾਣ ਨੂੰ ਲੈ ਕੇ ਕਲਕੱਤਾ ਹਾਈ ਕੋਰਟ ਦੇ 2 ਬੈਂਚਾਂ ਵਿਚ ਜਾਰੀ ਖਿੱਚੋਤਾਣ ਹੁਣ ਸੁਪਰੀਮ ਕੋਰਟ ਪਹੁੰਚ ਗਈ ਹੈ। ਸ਼ਨੀਵਾਰ ਨੂੰ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਹ ਮਾਮਲਾ ਆਪਣੇ ਹੱਥ ਵਿਚ ਲੈ ਰਹੀ ਹੈ ਅਤੇ ਹਾਈ ਕੋਰਟ ਵਿਚ ਪੈਂਡਿੰਗ ਸਾਰੀਆਂ ਕਾਰਵਾਈਆਂ ’ਤੇ ਰੋਕ ਲਗਾ ਦਿੱਤੀ ਹੈ। ਕਲਕੱਤਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਰਾਜ ਵਿਚ ਐੱਮ. ਬੀ. ਬੀ. ਐੱਸ. ਕੋਰਸ ਵਿਚ ਦਾਖ਼ਲੇ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਸਨ, ਜਿਸ ਨੂੰ ਡਿਵੀਜ਼ਨ ਬੈਂਚ ਨੇ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਭਿਆਨਕ ਹਾਦਸੇ 'ਚ ਗਈ 6 ਦੋਸਤਾਂ ਦੀ ਜਾਨ, ਛੁੱਟੀਆਂ ਮਨ੍ਹਾ ਕੇ ਪਰਤ ਰਹੇ ਸਨ ਘਰ
ਜਸਟਿਸ ਅਭਿਜੀਤ ਗੰਗੋਪਾਧਿਆਏ ਨੇ ਬੈਂਚ ਦੇ ਮੈਂਬਰ ਜਸਟਿਸ ਸੌਮੇਨ ਸੇਨ ’ਤੇ ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਦੇ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ ਸੀ. ਬੀ. ਆਈ. ਜਾਂਚ ਦੇ ਆਪਣੇ ਨੂੰ ਖਾਰਜ ਕਰਨ ਦਾ ਦੋਸ਼ ਲਗਾਇਆ ਸੀ। ਸੁਪਰੀਮ ਕੋਰਟ ਨੇ ਬੇਮਿਸਾਲ ਕਦਮ ਚੁੱਕਦੇ ਹੋਏ ਇਸ ਅਣਸੁਖਾਵੀਂ ਸਥਿਤੀ ਦਾ ਸ਼ੁੱਕਰਵਾਰ ਨੂੰ ਖੁਦ ਨੋਟਿਸ ਲਿਆ ਅਤੇ 5 ਜੱਜਾਂ ਦੀ ਬੈਂਚ ਦਾ ਗਠਨ ਕੀਤਾ ਅਤੇ ਮਾਮਲੇ ਦੀ ਸੁਣਵਾਈ ਲਈ ਸ਼ਨੀਵਾਰ ਨੂੰ (ਛੁੱਟੀ ਵਾਲੇ ਦਿਨ) ਸੂਚੀਬੱਧ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਕੌਣ ਬਣਿਆ ਰਾਹੁਲ ਗਾਂਧੀ ਦਾ ਬਾਡੀ ਡਬਲ, ਨਾਂ ਤੇ ਪਤਾ ਜਲਦੀ ਦੱਸਾਂਗਾ’, ਆਪਣੇ ਦਾਅਵੇ ’ਤੇ ਅੜੇ ਅਸਾਮ ਦੇ CM
NEXT STORY