ਨੋਇਡਾ- ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਦੇ ਥਾਣਾ ਸੈਕਟਰ 63 ਨੇ ਵਿਦੇਸ਼ਾਂ 'ਚ ਨੌਕਰੀ ਅਤੇ ਵਰਕ ਵੀਜ਼ਾ ਦਿਵਾਉਣ ਦੇ ਨਾਂ 'ਤੇ ਧੋਖਾਧੜੀ ਕਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ ਅਤੇ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ 3 ਪੁਰਸ਼ ਅਤੇ 6 ਔਰਤਾਂ ਸ਼ਾਮਲ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਡਿਪਟੀ ਕਮਿਸ਼ਨਰ (ਜ਼ੋਨ-2) ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੈਕਟਰ 63 ਦੇ ਈ-ਬਲਾਕ ਸਥਿਤ ਇਕ ਕਾਲ ਸੈਂਟਰ 'ਤੇ ਛਾਪਾ ਮਾਰਿਆ।
ਉਨ੍ਹਾਂ ਦੱਸਿਆ ਕਿ ਇੱਥੇ ਲੋਕਾਂ ਨੂੰ ਵਰਕ ਵੀਜ਼ਾ ਦਿਵਾਉਣ ਅਤੇ ਦੁਬਈ, ਸਰਬੀਆ, ਕੈਨੇਡਾ ਵਿਚ ਨੌਕਰੀ ਦਿਵਾਉਣ ਦੇ ਨਾਂ 'ਤੇ ਠੱਗੀ ਮਾਰੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 24 ਲੈਪਟਾਪ, ਤਿੰਨ ਸੀ. ਪੀ. ਯੂ, ਐਲ. ਈ. ਡੀ ਟੀ.ਵੀ., ਕੀਬੋਰਡ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦਿਨ-ਦਿਹਾੜੇ ਮਸ਼ਹੂਰ ਯੂ-ਟਿਊਬਰ ਅਗਵਾ, ਸਮਾਰਟਵਾਚ ਨੇ ਬਚਾਈ ਜਾਨ
NEXT STORY