ਮੁੰਬਈ (ਭਾਸ਼ਾ): ਮੁੰਬਈ ਪੁਲਸ ਨੂੰ ਮਹਾਨਗਰ ਵਿਚ ਪਾਕਿਸਤਾਨ ਨਾਲ ਜੁੜੇ ਤਿੰਨ ਅੱਤਵਾਦੀਆਂ ਦੇ ਪਹੁੰਚਣ ਦੀ ਸੂਚਨਾ ਦੇਣ ਵਾਲੀ ਫ਼ੋਨ ਕਾਲ ਫਰਜ਼ੀ ਨਿਕਲੀ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਨਿਗਰਾਨੀ ਵਧਾ ਦਿੱਤੀ ਤੇ ਬੀਡ ਜ਼ਿਲ੍ਹੇ ਦੇ ਇਕ ਵਿਅਕਤੀ ਤੋਂ ਪੁੱਛਗਿੱਛ ਕੀਤੀ ਪਰ ਫ਼ੋਨ ਕਰ ਵਾਲੇ ਵਿਅਕਤੀ ਦਾ ਅਜੇ ਪਤਾ ਨਹੀਂ ਲੱਗਿਆ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਗੀਤ 'ਮੇਰਾ ਨਾਂ' ਨੇ ਸਥਾਪਿਤ ਕੀਤਾ ਕੀਰਤੀਮਾਨ, ਬਰਨਾ ਬੁਆਏ ਦੇ ਨਾਂ ਜੁੜਿਆ ਇਹ ਰਿਕਾਰਡ
ਇਸ ਸਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੇ ਮੁੱਖ ਕੰਟਰੋਲ ਰੂਮ ਵਿਚ 7 ਅਪ੍ਰੈਲ ਨੂੰ ਦੁਪਹਿਰ 12:05 ਵਜੇ ਫ਼ੋਨ ਆਇਆ ਤੇ ਵਿਅਕਤੀ ਨੇ ਖ਼ੁਦ ਨੂੰ ਰਾਜਾ ਥੋਂਗੇ ਦੱਸਿਆ ਤੇ ਕਿਹਾ ਕਿ ਉਹ ਪੁਣੇ ਤੋਂ ਗੱਲ ਕਰ ਰਿਹਾ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਪਾਕਿਸਤਾਨ ਨਾਲ ਸਬੰਧਤ 3 ਅੱਤਵਾਦੀ ਦੁਬਈ ਤੋਂ ਸ਼ੁੱਕਰਵਾਰ ਸਵੇਰੇ ਮੁੰਬਈ ਵਿਚ ਵੜੇ ਹਨ। ਉਨ੍ਹਾਂ ਕਿਹਾ ਕਿ ਫ਼ੋਨ ਕਰਨ ਵਾਲੇ ਵਿਅਕਤੀ ਨੇ ਪੁਲਸ ਨੂੰ ਦੱਸਿਆ ਕਿ ਤਿੰਨੋ ਅੱਤਵਾਦੀ ਗੈਰ-ਕਨੂੰਨੀ ਸਰਗਰਮੀਆਂ ਵਿਚ ਸ਼ਾਮਲ ਹਨ ਤੇ ਉਸ ਨੇ ਉਨ੍ਹਾਂ ਵੱਲੋਂ ਕਥਿਤ ਤੌਰ 'ਤੇ ਵਰਤੇ ਜਾ ਰਹੇ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ ਵੀ ਮੁਹੱਈਆ ਕਰਵਾਇਆ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਫ਼ੋਨ ਆਉਣ ਤੋਂ ਬਾਅਦ ਨਿਗਰਾਨੀ ਵਧਾ ਦਿੱਤੀ। ਸਥਾਨਕ ਪੁਲਸ ਪਾਰਟੀਆਂ ਤੋਂ ਇਲਾਵਾ ਕ੍ਰਾਈਮ ਬ੍ਰਾਂਚ ਨੂੰ ਵੀ ਜਾਂਚ ਵਿਚ ਲਗਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਕਰਜ਼ਾ ਲੈਣ ਵਾਲੇ ਸਾਵਧਾਨ! ਪੁਲਸ ਨੇ ਠੱਗੀ ਦੇ ਮਾਮਲੇ 'ਚ ਕਾਲ ਸੈਂਟਰ ਦੇ 18 ਮੁਲਾਜ਼ਮ ਕੀਤੇ ਕਾਬੂ
ਇਸ ਵਿਚਾਲੇ, ਫ਼ੋਨ ਕਰਨ ਵਾਲੇ ਵਿਅਕਤੀ ਨੇ ਆਪਣਾ ਮੋਬਾਈਲ ਫ਼ੋਨ ਬੰਦ ਕਰ ਦਿੱਤਾ। ਜਿਸ ਨੰਬਰ ਤੋਂ ਫ਼ੋਨ ਆਇਆ ਸੀ, ਉਹ ਬੀਡ ਜ਼ਿਲ੍ਹੇ ਵਿਚ ਆਸ਼ਟੀ ਦੇ ਇਕ ਵਿਅਕਤੀ ਦੇ ਨਾਂ 'ਤੇ ਰਜਿਸਟਰਡ ਹੈ। ਜਦੋਂ ਪੁਲਸ ਪਾਰਟੀ ਉੱਥੇ ਗਈ ਤਾਂ ਉਸ ਵਿਅਕਤੀ ਨੇ ਦਾਅਵਾ ਕੀਤਾ ਕਿ ਜਿਸ ਨੰਬਰ ਤੋਂ ਫ਼ੋਨ ਆਇਆ, ਉਹ ਇਸ ਦਾ ਨਹੀਂ ਹੈ ਤੇ ਨਾ ਹੀ ਉਹ ਕਿਸੇ ਅੱਤਵਾਦੀ ਬਾਰੇ ਜਾਣਦਾ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਵਿਚ ਕੁੱਝ ਵੀ ਸ਼ੱਕੀ ਨਹੀਂ ਮਿਲਿਆ ਤੇ ਫ਼ੋਨ ਨੂੰ ਫਰਜ਼ੀ ਐਲਾਨ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦਿੱਲੀ-NCR 'ਚ ਘਟੀਆਂ CNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ
NEXT STORY