ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ 26 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਭਾਰਤ ਦੌਰੇ ਤੋਂ ਠੀਕ ਪਹਿਲਾਂ, ਕੈਨੇਡੀਅਨ ਸਰਕਾਰ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ, ਕੈਨੇਡਾ ਹੁਣ ਇਹ ਮੰਨਦਾ ਹੈ ਕਿ ਭਾਰਤ ਦਾ ਕੈਨੇਡਾ ਵਿੱਚ ਹੋਣ ਵਾਲੀਆਂ ਹਿੰਸਕ ਘਟਨਾਵਾਂ ਜਾਂ ਵਿਦੇਸ਼ੀ ਦਖਲਅੰਦਾਜ਼ੀ ਨਾਲ ਕੋਈ ਸਬੰਧ ਨਹੀਂ ਹੈ। ਕੈਨੇਡਾ ਦੇ ਸੀਨੀਅਰ ਅਧਿਕਾਰੀਆਂ ਨੇ ਮੀਡੀਆ ਬ੍ਰੀਫਿੰਗ ਦੌਰਾਨ ਦੱਸਿਆ, "ਸਾਡੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (NSA) ਵਿਚਕਾਰ ਲਗਾਤਾਰ ਗੱਲਬਾਤ ਹੋ ਰਹੀ ਹੈ ਅਤੇ ਸਾਨੂੰ ਭਰੋਸਾ ਹੈ ਕਿ ਪਹਿਲਾਂ ਵਰਗੀਆਂ ਗਤੀਵਿਧੀਆਂ ਹੁਣ ਜਾਰੀ ਨਹੀਂ ਹਨ।"
ਕੈਨੇਡੀਅਨ PM ਕਾਰਨੀ 26 ਫਰਵਰੀ ਤੋਂ ਭਾਰਤ ਦੌਰੇ 'ਤੇ ਆ ਰਹੇ ਹਨ। ਉਹ ਮੁੰਬਈ ਅਤੇ ਨਵੀਂ ਦਿੱਲੀ ਵਿੱਚ ਰੁਕਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦਾ ਮੁੱਖ ਮਕਸਦ ਦੋਵਾਂ ਦੇਸ਼ਾਂ ਦੇ ਆਰਥਿਕ ਸਬੰਧਾਂ ਨੂੰ ਮੁੜ ਸੁਰਜੀਤ ਕਰਨਾ ਹੈ। ਭਾਰਤ ਦੇ NSA ਅਜੀਤ ਡੋਭਾਲ ਦੇ ਹਾਲ ਹੀ ਵਿੱਚ ਹੋਏ ਕੈਨੇਡਾ ਦੌਰੇ ਨੇ ਸਬੰਧਾਂ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਦੋਵਾਂ ਦੇਸ਼ਾਂ ਨੇ ਸਾਈਬਰ ਸੁਰੱਖਿਆ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਨ ਲਈ ਇੱਕ 'ਐਕਸ਼ਨ ਪਲਾਨ' ਤਿਆਰ ਕੀਤਾ ਹੈ।
ਇਹ ਵੀ ਪੜ੍ਹੋ- 'ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ ਨਾਲ ਜੰਗ ਦੀ ਤਿਆਰੀ 'ਚ ਬੈਠੇ ਟਰੰਪ ਨੇ ਦੇ'ਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਜੂਨ 2023 ਵਿੱਚ ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਤਤਕਾਲੀ PM ਜਸਟਿਨ ਟਰੂਡੋ ਨੇ ਭਾਰਤ 'ਤੇ ਗੰਭੀਰ ਇਲਜ਼ਾਮ ਲਗਾਏ ਸਨ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਲਖ਼ੀ ਕਾਫ਼ੀ ਵਧ ਗਈ ਸੀ ਤੇ ਦੋਵਾਂ ਦੇਸ਼ਾਂ ਨੇ ਇੱਕ-ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਹਾਲਾਂਕਿ, ਕਾਰਨੀ ਸਰਕਾਰ ਹੁਣ ਇਸ ਮੁੱਦੇ ਨੂੰ ਪਿੱਛੇ ਛੱਡ ਕੇ ਅੱਗੇ ਵਧਣਾ ਚਾਹੁੰਦੀ ਹੈ।
ਕੈਨੇਡਾ ਸਰਕਾਰ ਨੇ ਭਾਰਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਦਾ ਮਤਲਬ ਹੈ ਕਿ ਕੈਨੇਡਾ ਹੁਣ ਅਮਰੀਕਾ 'ਤੇ ਆਪਣੀ ਆਰਥਿਕ ਨਿਰਭਰਤਾ ਘਟਾਉਣ ਲਈ ਭਾਰਤ ਵਰਗੇ ਵੱਡੇ ਬਾਜ਼ਾਰਾਂ ਨਾਲ ਸਬੰਧ ਸੁਧਾਰ ਰਿਹਾ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਵੀ ਕਿਹਾ ਹੈ ਕਿ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅਮਰੀਕਾ ਨੇ ਬਣਾ ਲਿਆ ਜੰਗ ਦਾ Plan ! ਇਜ਼ਰਾਈਲ 'ਚ ਉਤਾਰੇ ਲੜਾਕੂ ਜਹਾਜ਼, ਕਿਸੇ ਵੇਲੇ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
KSU ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਰਲ ਦੀ ਸਿਹਤ ਮੰਤਰੀ 'ਤੇ ਹਮਲਾ, ਹੋਈ ਜ਼ਖ਼ਮੀ
NEXT STORY