ਇੰਟਰਨੈਸ਼ਨਲ ਡੈਸਕ- ਕੈਨੇਡਾ ਨੇ ਭਾਰਤ ’ਚ ਭਗੌੜੇ ਐਲਾਨੇ ਖਾਲਿਸਤਾਨੀ ਅੱਤਵਾਦੀ ਸੰਦੀਪ ਸਿੰਘ ਸਿੱਧੂ, ਜਿਸ ਨੂੰ ਸੰਨੀ ਟੋਰਾਂਟੋ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਸੰਨੀ ਵਿਰੁੱਧ ਅੱਤਵਾਦ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ। ਸੰਨੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵਿੱਚ ਤਾਇਨਾਤ ਸੀ। ਉਸ ਨੂੰ ਮੁੜ ਸੁਪਰਡੈਂਟ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ ਨੂੰ ਅਰਸ਼ ਡੱਲਾ ਦੀ ਹਵਾਲਗੀ ਦੀ ਅਪੀਲ ਕਰੇਗਾ ਭਾਰਤ
ਸੰਨੀ ’ਤੇ ਭਾਰਤ ’ਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਦਾ ਦੋਸ਼ ਹੈ। ਬਲਵਿੰਦਰ ਨੇ 90 ਦੇ ਦਹਾਕੇ ਵਿਚ ਪੰਜਾਬ ਵਿਚ ਖਾਲਿਸਤਾਨੀ ਅੱਤਵਾਦ ਵਿਰੁੱਧ ਲੜਾਈ ਲੜੀ ਸੀ, ਜਿਸ ਤੋਂ ਬਾਅਦ ਉਸ ਨੂੰ 1993 ਵਿਚ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। 16 ਅਕਤੂਬਰ, 2020 ’ਚ ਉਸ ਦਾ ਪੰਜਾਬ ਦੇ ਭਿੱਖੀਵਿੰਡ ’ਚ ਘਰ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ 'ਚ ਸੰਨੀ ਦਾ ਨਾਂ ਸਾਹਮਣੇ ਆਇਆ ਸੀ। ਨੈਸ਼ਨਲ ਇੰਟੈਲੀਜੈਂਸ ਏਜੰਸੀ (ਐੱਨ.ਆਈ.ਏ.) ਮੁਤਾਬਕ ਸੰਨੀ ਖਾਲਿਸਤਾਨੀ ਅੱਤਵਾਦੀਆਂ ਨਾਲ ਜੁੜਿਆ ਹੋਇਆ ਹੈ। ਉਸ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਨਾਲ ਵੀ ਸਬੰਧ ਹਨ। ਸੰਧੂ ਦੇ ਕਤਲ ਵਿੱਚ ਸੰਨੀ ਅਤੇ ਆਈ.ਐੱਸ.ਆਈ. ਦੀ ਮਿਲੀਭੁਗਤ ਦੇ ਵੀ ਦੋਸ਼ ਹਨ। ਸੰਨੀ 'ਤੇ ਪੰਜਾਬ 'ਚ ਅੱਤਵਾਦ ਫੈਲਾਉਣ ਅਤੇ ਕਈ ਪਾਕਿਸਤਾਨੀ ਅੱਤਵਾਦੀਆਂ ਨਾਲ ਸਬੰਧ ਰੱਖਣ ਦਾ ਦੋਸ਼ ਹੈ।
ਇਹ ਵੀ ਪੜ੍ਹੋ: ਭੀੜ-ਭੜੱਕੇ 'ਤੇ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ, ਇਸ ਵੱਡੀ ਸਮੱਸਿਆ ਤੋਂ ਮਿਲੇਗੀ ਮੁਕਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੜਕਾਊ ਭਾਸ਼ਣਾਂ ਖ਼ਿਲਾਫ਼ ਕਾਰਵਾਈ ਸਬੰਧੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ SC ਦੀ ਨਾਂਹ
NEXT STORY